ਨੌਵੇਂ ਮਹਲੇ ਦੀ ਇਲਾਹੀ ਬਾਣੀ ਦੇ 28ਵੇਂ ਸ਼ਬਦ ਦੀ ਵਿਚਾਰ – Shabad Vichaar -28
ਸਾਧੋ ਇਹੁ ਜਗੁ ਭਰਮ ਭੁਲਾਨਾ ॥ ਸ਼ਬਦ ਵਿਚਾਰ
ਡਾ. ਗੁਰਦੇਵ ਸਿੰਘ*
ਦੁਨੀਆਂ ਮਾਇਆ ਦੇ ਭਰਮ ਵਿੱਚ ਫਸ ਕੇ ਉਸ ਅਕਾਲ ਪੁਰਖ ਨੂੰ ਭੁੱਲੀ ਫਿਰਦੀ ਹੈ ਜੋ ਕਿ ਪੂਰੀ ਕਾਇਨਾਤ ਦਾ ਪਾਲਣਹਾਰ ਹੈ। ਇਹ ਜਗਤ ਉਸ ਦਾ ਸਿਮਰਨ ਛੱਡ ਕੇ ਮਾਇਆ ਦੇ ਹੱਥਾਂ ਵਿੱਚ ਖੇਡੀ ਜਾਂਦਾ ਹੈ । ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਦੀ ਚੱਲ ਰਹੀ ਵਿਚਾਰ ਲੜੀ ਵਿੱਚ ਅੱਜ ਅਸੀਂ ਗੁਰੂ ਸਾਹਿਬ ਦੀ ਕੁੱਲ ਬਾਣੀ ਦੇ 28ਵੇਂ ਸ਼ਬਦ ‘ਸਾਧੋ ਇਹੁ ਜਗੁ ਭਰਮ ਭੁਲਾਨਾ॥ ਰਾਮ ਨਾਮ ਕਾ ਸਿਮਰਨੁ ਛੋਡਿਆ ਮਾਇਆ ਹਾਥਿ ਬਿਕਾਨਾ॥੧॥ ਦੀ ਵਿਚਾਰ ਕਰਾਂਗੇ। ਇਸ ਸ਼ਬਦ ਵਿੱਚ ਗੁਰੂ ਜੀ ਮਾਇਆ ਦੇ ਮਾਇਆ ਜਾਲ ਵਿੱਚ ਫਸੇ ਮਨੁੱਖ ਨੂੰ ਉਪਦੇਸ਼ ਕਰ ਰਹੇ ਹਨ। ਧਨਾਸਰੀ ਰਾਗ ਵਿੱਚ ਨੌਵੇਂ ਪਾਤਸ਼ਾਹ ਦਾ ਇਹ ਦੂਸਰਾ ਸ਼ਬਦ ਹੈ ਜੋ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ 684 ‘ਤੇ ਅੰਕਿਤ ਹੈ।
ਧਨਾਸਰੀ ਮਹਲਾ ੯ ॥
ਸਾਧੋ ਇਹੁ ਜਗੁ ਭਰਮ ਭੁਲਾਨਾ ॥ ਰਾਮ ਨਾਮ ਕਾ ਸਿਮਰਨੁ ਛੋਡਿਆ ਮਾਇਆ ਹਾਥਿ ਬਿਕਾਨਾ ॥੧॥ ਰਹਾਉ ॥
ਹੇ ਸੰਤ ਜਨੋ! ਇਹ ਜਗਤ (ਮਾਇਆ ਦੀ) ਭਟਕਣਾ ਵਿਚ (ਪੈ ਕੇ) ਕੁਰਾਹੇ ਪਿਆ ਰਹਿੰਦਾ ਹੈ। ਪ੍ਰਭੂ ਦੇ ਨਾਮ ਦਾ ਸਿਮਰਨ ਛੱਡੀ ਰੱਖਦਾ ਹੈ, ਤੇ, ਮਾਇਆ ਦੇ ਹੱਥ ਵਿਚ ਵਿਕਿਆ ਰਹਿੰਦਾ ਹੈ (ਮਾਇਆ ਦੇ ਵੱਟੇ ਆਤਮਕ ਜੀਵਨ ਗਵਾ ਦੇਂਦਾ ਹੈ) ।੧।ਰਹਾਉ।
ਮਾਤ ਪਿਤਾ ਭਾਈ ਸੁਤ ਬਨਿਤਾ ਤਾ ਕੈ ਰਸਿ ਲਪਟਾਨਾ ॥ ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ ॥੧॥
ਹੇ ਸੰਤ ਜਨੋ! ਮਾਂ, ਪਿਉ, ਭਰਾ, ਪੁੱਤਰ, ਇਸਤ੍ਰੀ-(ਭੁੱਲਾ ਹੋਇਆ ਜਗਤ) ਇਹਨਾਂ ਦੇ ਮੋਹ ਵਿਚ ਫਸਿਆ ਰਹਿੰਦਾ ਹੈ। ਜਵਾਨੀ, ਧਨ, ਤਾਕਤ ਦੇ ਨਸ਼ੇ ਵਿਚ ਜਗਤ ਦਿਨ ਰਾਤ ਝੱਲਾ ਹੋਇਆ ਰਹਿੰਦਾ ਹੈ।੧।
ਦੀਨ ਦਇਆਲ ਸਦਾ ਦੁਖ ਭੰਜਨ ਤਾ ਸਿਉ ਮਨੁ ਨ ਲਗਾਨਾ ॥ ਜਨ ਨਾਨਕ ਕੋਟਨ ਮੈ ਕਿਨਹੂ ਗੁਰਮੁਖਿ ਹੋਇ ਪਛਾਨਾ ॥੨॥੨॥
ਜੇਨ ਨਹੀਂਹੜਾ ਪਰਮਾਤਮਾ ਦੀਨਾਂ ਉਤੇ ਦਇਆ ਕਰਨ ਵਾਲਾ ਹੈ, ਜੇਹੜਾ ਸਾਰੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਜਗਤ ਉਸ ਨਾਲ ਆਪਣਾ ਮ ਜੋੜਦਾ। ਹੇ ਦਾਸ ਨਾਨਕ! ਆਖ-) ਕ੍ਰੋੜਾਂ ਵਿਚੋਂ ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਨਾਲ ਸਾਂਝ ਪਾਈ ਹੈ।੨।੨।
ਨੌਵੇਂ ਪਾਤਸ਼ਾਹ ਜੀ ਇਸ ਸ਼ਬਦ ਵਿੱਚ ਫੁਰਮਾ ਰਹੇ ਹਨ ਕਿ ਹੇ ਭਾਈ ਮਾਇਆ ਦੇ ਭਰਮ ਜਾਲ ਵਿੱਚ ਫਸ ਕੇ ਆਪਣਾ ਜੀਵਨ ਨਾ ਗਵਾ। ਇਹ ਮਾਂ, ਪਿਉ, ਭਰਾ, ਪੁੱਤਰ, ਇਸਤ੍ਰੀ ਆਦਿ ਦੇ ਮੋਹ ਵਿਚ ਨਾ ਫਸ ਅਤੇ ਇਹ ਜਵਾਨੀ, ਧਨ, ਤਾਕਤ ਦਾ ਨਸ਼ਾ ਨਾ ਕਰ । ਸਗੋਂ ਉਸ ਪ੍ਰਮਾਤਮਾ ਨਾਲ ਸਾਂਝ ਪਾ ਜਿਹੜਾ ਦੀਨਾਂ ਉਤੇ ਦਇਆ ਕਰਦਾ ਹੈ, ਜਿਹੜਾ ਸਾਰੇ ਦੁੱਖਾਂ ਨੂੰ ਦੂਰ ਕਰਦਾ ਹੈ ਪਰ ਇਹ ਜਗਤ ਉਸ ਨੂੰ ਭੁਲਾਈ ਬੈਠਾ ਹੈ। ਕ੍ਰੋੜਾਂ ਵਿਚੋਂ ਕੋਈ ਵਿਰਲਾ ਮਨੁੱਖ ਹੀ ਹੁੰਦਾ ਹੈ ਜੋ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਨਾਲ ਸਾਂਝ ਪਾਉਂਦਾ ਹੈ। ਸੋ ਗੁਰੂ ਜੀ ਸਾਨੂੰ ਸਮਝਾਉਂਣਾ ਕਰਦੇ ਹਨ ਕਿ ਹੇ ਭਾਈ ਮਾਇਆ ਦੇ ਮੋਹ ਵਿਚੋਂ ਨਿਕਲ ਕੇ ਉਸ ਪ੍ਰਮਾਤਮਾ ਨਾਲ ਜੁੜ ਜੋ ਸਭ ਦਾ ਪਾਲਣਹਾਰ ਹੈ।
ਕੱਲ ਸ਼ਾਮੀ 6 ਵਜੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਵਿਚਲੇ 29ਵੇਂ ਸ਼ਬਦ ਦੀ ਵਿਚਾਰ ਕਰਾਂਗੇ। ਪ੍ਰੋ. ਸਾਹਿਬ ਸਿੰਘ ਜੀ ਦੀ ਕ੍ਰਿਤ ‘ਸ੍ਰੀ ਗੁਰੂ ਗ੍ਰੰਥ ਸਾਹਿਬ ਦਰਪਣ’ਨੂੰ ਸ਼ਬਦ ਦੀ ਵਿਚਾਰ ਦਾ ਅਧਾਰ ਬਣਾਇਆ ਗਿਆ ਹੈ। ਸ਼ਬਦ ਵਿਚਾਰ ਸੰਬੰਧੀ ਜੇ ਕੋਈ ਆਪ ਜੀ ਦਾ ਸੁਝਾਅ ਹੈ ਤਾਂ ਤੁਸੀਂ ਸਾਡੇ ਨਾਲ ਜ਼ਰੂਰ ਸਾਂਝਾ ਕਰੋ। ਸਾਨੂੰ ਖੁਸ਼ੀ ਹੋਵੇਗੀ। ਭੁੱਲਾਂ ਚੁੱਕਾਂ ਦੀ ਖਿਮਾ।
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਿਹ॥