ਹੁਣ ਬੈਂਕਾਂ ‘ਚ ਹੋ ਸਕਦੀਆਂ ਨੇ ਇਕ ਹਫਤੇ ‘ਚ ਦੋ ਛੁਟੀਆਂ

Rajneet Kaur
2 Min Read

ਨਿਊਜ਼ ਡੈਸਕ: ਬੈਂਕ ਗਾਹਕਾਂ ਲਈ ਵੱਡੀ ਖਬਰ ਹੈ। ਜੇਕਰ ਤੁਸੀਂ ਵੀ ਬੈਂਕ ਬ੍ਰਾਂਚ ‘ਚ ਜਾਂਦੇ ਹੋ ਤਾਂ ਹਰ ਹਫਤੇ ਬੈਂਕ ਦੀ ਛੁੱਟੀ ‘ਚ ਵੱਡਾ ਬਦਲਾਅ ਹੋ ਸਕਦਾ ਹੈ। ਇਹ ਅਜੇ ਵੀ ਵਿਚਾਰ ਅਧੀਨ ਹੈ। ਜੇਕਰ ਸਭ ਕੁਝ ਠੀਕ ਰਿਹਾ ਤਾਂ ਬੈਂਕ ਕਰਮਚਾਰੀਆਂ ਨੂੰ ਵੀ ਹਫਤੇ ‘ਚ 2 ਦਿਨ ਦੀ ਛੁੱਟੀ ਮਿਲੇਗੀ। ਇੰਡੀਅਨ ਬੈਂਕਿੰਗ ਐਸੋਸੀਏਸ਼ਨ (ਆਈ.ਬੀ.ਏ.) ਇਸ ਸਬੰਧੀ ਮੀਟਿੰਗ ਕਰੇਗੀ, ਉਸ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ।

ਦੱਸ ਦੇਈਏ ਕਿ ਇੰਡੀਅਨ ਬੈਂਕਿੰਗ ਐਸੋਸੀਏਸ਼ਨ (IBA) ਅਤੇ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਸ (UFBU) ਦੀ ਬੈਠਕ ਹੋਵੇਗੀ। ਇਹ ਮੀਟਿੰਗ 28 ਜੁਲਾਈ ਨੂੰ ਹੋਵੇਗੀ, ਜਿਸ ਵਿੱਚ ਬੈਂਕਾਂ ਦੀਆਂ ਛੁੱਟੀਆਂ ਬਾਰੇ ਫੈਸਲਾ ਲਿਆ ਜਾਵੇਗਾ। ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨਜ਼ ਅਨੁਸਾਰ ਇਸ ਤੋਂ ਪਹਿਲਾਂ ਹੋਈ ਪਿਛਲੀ ਮੀਟਿੰਗ ਵਿੱਚ 5 ਦਿਨ ਕੰਮ ਕਰਨ ਦਾ ਮੁੱਦਾ ਚੁਕਿਆ ਗਿਆ ਸੀ ਤੇ ਵਿਚਾਰ ਵਟਾਂਦਰਾ ਕੀਤਾ ਗਿਆ ਸੀ। ਇੰਡੀਅਨ ਬੈਂਕਸ ਐਸੋਸੀਏਸ਼ਨ ਨੇ ਦੱਸਿਆ ਹੈ ਕਿ ਇਸ ਮੁੱਦੇ ‘ਤੇ ਚਰਚਾ ਚੱਲ ਰਹੀ ਹੈ ਅਤੇ ਵਿਚਾਰ ਅਧੀਨ ਹੈ। UFBU ਦੇ ਅਨੁਸਾਰ, ਇਸ ‘ਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ।

ਦੱਸ ਦੇਈਏ ਕਿ ਜੇਕਰ 5 ਦਿਨ ਦੇ ਕੰਮਕਾਜੀ ਪ੍ਰਸਤਾਵ ਨੂੰ ਲਾਗੂ ਕੀਤਾ ਜਾਂਦਾ ਹੈ, ਤਾਂ ਸਾਰੇ ਕਰਮਚਾਰੀਆਂ ਦੇ ਰੋਜ਼ਾਨਾ ਕੰਮ ਦੇ ਘੰਟੇ 40 ਮਿੰਟ ਵਧ ਜਾਣਗੇ। ਇਸ ਸਬੰਧੀ 28 ਜੁਲਾਈ ਨੂੰ ਮੀਟਿੰਗ ਰੱਖੀ ਗਈ ਹੈ। ਇਸ ਬੈਠਕ ‘ਚ ਕਈ ਅਹਿਮ ਮੁੱਦਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment