ਬਾਪੂ ਸੂਰਤ ਸਿੰਘ ਖਾਲਸਾ ਨੂੰ ਲੰਬੇ ਸਮੇਂ ਤੋਂ ਬਾਅਦ ਡੀਐੱਮਸੀ ਹਸਪਤਾਲ ’ਚੋਂ ਮਿਲੀ ਛੁੱਟੀ

Rajneet Kaur
2 Min Read

ਲੁਧਿਆਣਾ : ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 2015 ਤੋਂ ਮਰਨ ਵਰਤ ਰੱਖਣ ਵਾਲੇ 89 ਸਾਲਾ ਬਾਪੂ ਸੂਰਤ ਸਿੰਘ ਖ਼ਾਲਸਾ ਨੂੰ ਆਖਿਰਕਾਰ ਸ਼ਨਿਚਰਵਾਰ ਨੂੰ ਡੀਐੱਮਸੀ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਪਿਛਲੇ ਅੱਠ ਸਾਲਾਂ ਤੋਂ ਹਸਪਤਾਲ ਵਿਚ ਇਲਾਜ ਅਧੀਨ ਸੂਰਤ ਸਿੰਘ ਖਾਲਸਾ ਨੂੰ ਪੁਲਿਸ ਵਾਹਨਾਂ ਦੇ ਕਾਫਲੇ ਦੇ ਨਾਲ ਐਂਬੂਲੈਂਸ ਵਿਚ ਉਨ੍ਹਾਂ ਦੇ ਜੱਦੀ ਨਿਵਾਸ ਹਸਨਪੁਰ ਸਥਿਤ ਉਨ੍ਹਾਂ ਦੇ ਘਰ ਲਿਜਾਇਆ ਗਿਆ।

ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਫੁੱਲਾਂ ਦੀ ਵਰਖਾ ਕਰਕੇ ਬਾਪੂ ਸੂਰਤ ਸਿੰਘ ਖਾਲਸਾ ਦਾ ਹਸਪਤਾਲ ਦੇ ਬਾਹਰ ਆਉਂਦਿਆਂ ਸਵਾਗਤ ਕੀਤਾ। ਇਸ ਦੌਰਾਨ ਕੌਮੀ ਇਨਸਾਫ਼ ਮੋਰਚੇ ਦੇ ਆਗੂ ਭਾਈ ਬਲਵਿੰਦਰ ਸਿੰਘ ਨੇ ਕਿਹਾ ਕਿ ਮੋਰਚੇ ਨੇ ਆਖਿਰਕਾਰ ਕਾਫੀ ਜੱਦੋਜਹਿਦ ਤੋਂ ਬਾਅਦ ਬਾਪੂ ਸੂਰਤ ਸਿੰਘ ਖਾਲਸਾ ਨੂੰ ਹੁਣ ਘਰ ਲੈ ਜਾ ਰਹੇ ਹਨ। ਫਿਲਹਾਲ ਉਨ੍ਹਾਂ ਦੀ ਸਿਹਤ ਠੀਕ ਹੈ।

ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਮੈਡੀਕਲ ਸਰਟੀਫਿਕੇਟ ਮਿਲਣ ਤੋਂ ਬਾਅਦ ਬਾਪੂ ਸੂਰਤ ਸਿੰਘ ਖ਼ਾਲਸਾ ਨੂੰ ਛੁੱਟੀ ਦਿੱਤੀ ਗਈ ਹੈ ਪਰ ਉਨ੍ਹਾਂ ਨੇ ਕਿਹਾ ਕਿ ਬਾਪੂ ਨੂੰ ਦੋ ਤਿੰਨ ਗੰਭੀਰ ਬਿਮਾਰੀਆਂ ਹਨ ਇਸ ਕਰਕੇ ਉਹਨਾਂ ਨੂੰ ਇਨਫੈਕਸ਼ਨ ਬਹੁਤ ਜਲਦੀ ਹੋ ਜਾਂਦਾ ਹੈ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਬਾਪੂ ਸੂਰਤ ਸਿੰਘ ਨੂੰ ਕਦੀ ਵੀ ਗਿ੍ਰਫਤਾਰ ਜਾਂ ਹਿਰਾਸਤ ਵਿਚ ਨਹੀਂ ਲਿਆ ਗਿਆ ਸੀ। ਉਨ੍ਹਾਂ ਇਲਾਜ ਦੇ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਜਾਂਚ ਤੇ ਇਲਾਜ ਦੇ ਬਾਅਦ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਉਹ ਸਥਿਰ ਹੈ ਪਰ ਉਨ੍ਹਾਂ ਦੀ ਸਿਹਤ ਲਈ ਬਹੁਤ ਸਾਰੀਆਂ ਸਾਵਧਾਨੀਆਂ ਜ਼ਰੂਰੀ ਹਨ।  ਇਸ ਦੌਰਾਨ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਜੱਥੇਦਾਰ ਗੁਰਦੀਪ ਸਿੰਘ ਬਠਿੰਡਾ, ਤਰੁਣ ਬਾਵਾ ਜੈਨ, ਬਲਵਿੰਦਰ ਸਿੰਘ, ਜੱਥੇਦਾਰ ਜਸਵਿੰਦਰ ਸਿੰਘ ਤੇ ਨਿਹੰਗਾਂ ਦਾ ਇਕ ਜੱਥਾ ਵੀ ਕਾਫਲੇ ਦੇ ਨਾਲ ਸਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment