ਪੰਜਾਬ ਦੇ ਏਜੀ ਅਤੁਲ ਨੰਦਾ ਦੀ ਮੈਂਬਰਸ਼ਿਪ ਰੱਦ ਕਰਨ ਦੇ ਫੈਸਲੇ ‘ਤੇ ਬਾਰ ਕੌਂਸਲ ਨੇ ਲਾਈ ਰੋਕ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਵੱਲੋਂ ਪੰਜਾਬ ਦੇ ਏਜੀ ਅਤੁਲ ਨੰਦਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਸੀ। ਜਿਸ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਕੌਂਸਲ ਨੇ ਰੋਕ ਲਗਾ ਦਿੱਤੀ ਹੈ। ਬਾਰ ਕੌਂਸਲ ਨੇ ਐਸੋਸੀਏਸ਼ਨ ਦੇ ਇਸ ਫੈਸਲੇ ਨੂੰ ਗ਼ੈਰ ਕਾਨੂੰਨ ਦੱਸਿਆ ਸੀ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਜੀਬੀਐਸ ਢਿੱਲੋ ਨੇ ਦੋਸ਼ ਲਾਇਆ ਕਿ ਕੈਪਟਨ ਸਰਕਾਰ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਹਾਈਕੋਰਟ ਵਿੱਚ ਸੁਣਵਾਈ ਲਈ ਸਰੀਰਕ ਤੌਰ ‘ਤੇ ਵਕੀਲਾਂ ਦੀ ਪੇਸ਼ੀ ਵਿਰੁੱਧ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਇਲਜ਼ਾਮ ਇਹ ਵੀ ਲਾਏ ਜਾ ਰਹੇ ਹਨ ਕਿ ਅਤੁਲ ਨੰਦਾ ਬਾਰ ਐਸੋਸੀਏਸ਼ਨ ਨੂੰ ਧਮਕੀ ਦੇਣ ਦੀਆਂ ਕੋਸ਼ਿਸ਼ ਕਰ ਰਹੇ ਸਨ ਕਿ ਹਾਈਕੋਰਟ ਖੋਲ੍ਹਣ ਨਹੀਂ ਦੇਣਗੇ। ਜਿਸ ਤੋਂ ਬਾਅਦ ਐਸੋਸੀਏਸ਼ਨ ਨੇ ਇੱਕ ਬੈਠਕ ਬੁਲਾਈ ਤੇ ਏਜੀ ਅਤੁਲ ਨੰਦਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ।

ਐਸੋਸੀਏਸ਼ਨ ਦੇ ਇਸ ਫੈਸਲੇ ਤੋਂ ਕੁਝ ਮਿੰਟਾਂ ਬਾਅਦ ਹੀ ਬਾਰ ਕਾਉਂਸਲ ਨੇ ਹੁਕਮ ਜਾਰੀ ਕਰਦੇ ਹੋਏ ਇਹਨਾਂ ਫੈਸਲਿਆਂ ਨੂੰ ਬੇਇਨਸਾਫ਼ੀ ਅਤੇ ਬੇਲੋੜਾ ਕਰਾਰ ਦਿੱਤਾ। ਜਿਸ ਤੋਂ ਬਾਅਦ ਬਾਰ ਕੌਂਸਲ ਨੇ ਏਜੀ ਅਤੁਲ ਨੰਦਾ ਦੀ ਮੈਂਬਰਸ਼ਿਪ ਰੱਦ ਹੋਣ ‘ਤੇ ਰੋਕ ਲਗਾ ਦਿੱਤੀ।

- Advertisement -

Share this Article
Leave a comment