ਬਰਗਾੜੀ ਬੇਅਦਬੀ ਕਾਂਡ ਦਾ ਸਾਜ਼ਿਸ਼ਘਾੜਾ ਗ੍ਰਿਫ਼ਤਾਰ

Prabhjot Kaur
2 Min Read

ਫਰੀਦਕੋਟ: ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਦੋਸ਼ੀ ਅਤੇ ਸਾਜ਼ਿਸ਼ਕਰਤਾ ਸੰਦੀਪ ਬਰੇਟਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਨੂੰ ਬੈਂਗਲੁਰੂ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਉਹ ਡੇਰਾ ਸੱਚਾ ਸੌਦਾ ਸਿਰਸਾ ਦੀ ਕੌਮੀ ਕਮੇਟੀ ਦਾ ਮੈਂਬਰ ਹੈ। ਬੇਅਦਬੀ ਦੀਆਂ ਤਿੰਨੋਂ ਘਟਨਾਵਾਂ ਵਿੱਚ ਸੰਦੀਪ ਨਾਮਜ਼ਦ ਹੈ।

ਅਦਾਲਤ ਨੇ ਇਨ੍ਹਾਂ ਮਾਮਲਿਆਂ ਵਿੱਚ ਸੰਦੀਪ ਬਰੇਟਾ ਸਮੇਤ ਦੋ ਹੋਰ ਕਮੇਟੀ ਮੈਂਬਰਾਂ ਹਰਸ਼ ਧੂਰੀ ਅਤੇ ਪ੍ਰਦੀਪ ਕਲੇਰ ਨੂੰ ਵੀ ਭਗੌੜਾ ਕਰਾਰ ਦਿੱਤਾ ਸੀ ਅਤੇ ਫ਼ਰੀਦਕੋਟ ਜ਼ਿਲ੍ਹੇ ਦੀ ਪੁਲਿਸ ਟੀਮ ਬੰਗਲੌਰ ਲਈ ਰਵਾਨਾ ਹੋ ਗਈ ਹੈ। ਮਾਮਲੇ ਨਾਲ ਸਬੰਧਤ ਤਿੰਨੋਂ ਘਟਨਾਵਾਂ ਵਿੱਚ ਪੰਜਾਬ ਪੁਲਿਸ ਦੀ ਐਸਆਈਟੀ ਨੇ ਰਾਮ ਰਹੀਮ ਅਤੇ ਹੋਰ ਡੇਰਾ ਪੈਰੋਕਾਰਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕਰ ਚੁੱਕੀ ਹੈ।

ਜ਼ਿਕਰਯੋਗ ਹੈ ਕਿ ਫਰੀਦਕੋਟ ਦੇ ਬਰਗਾੜੀ ਵਿਖੇ 12 ਅਕਤੂਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਵਾਪਰੀ ਸੀ। ਇਸ ਤੋਂ ਬਾਅਦ 14 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਟਕਪੂਰਾ ‘ਚ ਸਿੱਖਾਂ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਪਰ ਪੁਲਿਸ ਨੇ ਸਿੱਖ ਸੰਗਤਾਂ ’ਤੇ ਲਾਠੀਚਾਰਜ ਕਰ ਦਿੱਤਾ। ਇਸੇ ਦਿਨ 14 ਅਕਤੂਬਰ ਦੀ ਸਵੇਰ ਨੂੰ ਬਹਿਬਲ ਕਲਾਂ ਵਿੱਚ ਸਿੱਖਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ ‘ਚ ਪੁਲਿਸ ਵੱਲੋਂ ਗਈ ਚਲਾਈ ਗਈ। ਇਸ ਗੋਲੀਬਾਰੀ ਵਿੱਚ ਦੋ ਸਿੱਖ ਨੌਜਵਾਨਾਂ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ, ਜਿਸ ਮਗਰੋਂ ਇਹ ਮਾਮਲਾ ਹੋਰ ਭਖ ਗਿਆ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment