ਚੰਡੀਗੜ੍ਹ: ਬੇਅਦਬੀ ਮਾਮਲੇ ‘ਚ ਨਾਮਜ਼ਦ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਡੇਰਾ ਪ੍ਰੇਮੀਆਂ ਨੇ ਖ਼ੁਦ ਨੂੰ ਜਾਨ ਦਾ ਖ਼ਤਰਾ ਦੱਸਦਿਆਂ ਉਨ੍ਹਾਂ ਖ਼ਿਲਾਫ਼ ਪੰਜਾਬ ‘ਚ ਚੱਲ ਰਹੇ ਸਾਰੇ ਕੇਸਾਂ ਦੀ ਸੁਣਵਾਈ ਨੂੰ ਦੂਸਰੇ ਸੂਬਿਆਂ ‘ਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਹੁਣ ਇਹ ਸੁਣਵਾਈ 30 ਜਨਵਰੀ ਨੂੰ ਹੋ ਸਕਦੀ ਹੈ।
ਇਸ ਪਟੀਸ਼ਨ ਵਿੱਚ ਬੇਅਦਬੀ ਕੇਸ ਵਿੱਚ ਨਾਮਜਦ ਮੁਲਜ਼ਮ ਮਹਿੰਦਰਪਾਲ ਬਿੱਟੂ ਦਾ ਜੇਲ੍ਹ ਵਿੱਚ ਹੋਏ ਕਤਲ ਦਾ ਹਵਾਲਾ ਅਤੇ ਕੋਟਕਪੂਰਾ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਦਾ ਵੀ ਹਵਾਲਾ ਦਿੱਤਾ ਗਿਆ ਹੈ। ਪਟੀਸ਼ਨ ਵਿੱਚ ਇਨ੍ਹਾਂ ਕੇਸਾਂ ਨੂੰ ਆਧਾਰ ਬਣਾ ਕੇ ਬਾਕੀ ਮੁਲਜ਼ਮਾਂ ਦੀ ਜਾਨ ਨੂੰ ਵੀ ਖਤਰਾ ਦੱਸਿਆ ਹੈ। ਇਸੇ ਨੂੰ ਆਧਾਰ ਬਣਾ ਕੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਕਿ ਪੰਜਾਬ ਵਿੱਚੋਂ ਇਨ੍ਹਾਂ ਕੇਸਾਂ ਨੂੰ ਕਿਸੇ ਹੋਰ ਸੂਬੇ ਵਿੱਚ ਟਰਾਂਸਫਰ ਕੀਤਾ ਜਾਵੇ।