ਸੰਸਦ ‘ਚ ਅਕਾਲੀ ਦਲ ਦੀ ਗ਼ੈਰ ਹਾਜ਼ਰੀ ਤੇ ਕੈਪਟਨ ਦੀ ਕੇਂਦਰ ਨਾਲ ਸ਼ਮੂਲੀਅਤ ਨੇ ਕਿਸਾਨਾਂ ਦੀ ਵਧਾਈ ਚਿੰਤਾ

TeamGlobalPunjab
2 Min Read

ਬਰਨਾਲਾ: ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਪੰਜਾਬ ਦੇ ਕਿਸਾਨਾਂ ਦਾ ਸੰਘਰਸ਼ ਦਿਨੋਂ ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਆਰਡੀਨੈਂਸਾਂ ਸਬੰਧੀ ਸੰਸਦ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੰਸਦਾਂ ਦੀ ਗ਼ੈਰ ਹਾਜ਼ਰੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸ਼ਮੂਲੀਅਤ ਨੇ ਕਿਸਾਨਾਂ ਦਾ ਰੋਹ ਹੋਰ ਭਖ਼ਾ ਦਿੱਤਾ ਹੈ।

ਅੱਜ ਕਿਸਾਨਾਂ ਵਲੋਂ ਮਿਲ ਕੇ ਪੰਜਾਬ ਦੀ ਸੜਕਾਂ ਜਾਮ ਕਰਕੇ ਕੇਂਦਰ ਨੂੰ ਬੜਕ ਮਾਰੀ ਗਈ ਹੈ। ਜਿਸ ਤਹਿਤ ਬਰਨਾਲਾ ਜ਼ਿਲੇ ਵਿੱਚ ਦੋ ਮੁੱਖ ਮਾਰਗਾਂ ਬਰਨਾਲਾ-ਲੁਧਿਆਣਾ ਉਧਰ ਮਹਿਲ ਕਲਾਂ ਵਿਖੇ ਅਤੇ ਬਰਨਾਲਾ-ਅੰਮ੍ਰਿਤਸਰ ਕੌਮੀ ਮਾਰਗ ’ਤੇ ਪਿੰਡ ਚੀਮਾ ਨੇੜੇ ਟੌਲ ਪਲਾਜ਼ੇ ਉਪਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਅਤੇ ਸਿੱਧੂਪੁਰ ਵਲੋਂ ਧਰਨਾ ਲਗਾਇਆ ਗਿਆ ਹੈ।

ਇਸ ਧਰਨੇ ਵਿੱਚ ਸੈਂਕੜੇ ਦੀ ਗਿਣਤੀ ’ਚ ਕਿਸਾਨਾਂ ਦੇ ਨਾਲ ਨਾਲ ਮਜ਼ਦੂਰਾਂ, ਆੜ੍ਹਤੀਆਂ, ਵਪਾਰੀਆਂ ਤੋਂ ਇਲਾਵਾ ਸ਼੍ਰੋ.ਅਕਾਲੀ ਦਲ(ਡੀ), ਆਮ ਆਦਮੀ ਪਾਰਟੀ, ਖਹਿਰਾ ਸਮਰੱਥਕ ਵੀ ਸ਼ਾਮਲ ਹੋਏ। ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਬੀਕੇਯੂ ਲੱਖੋਵਾਲ ਦੇ ਜ਼ਿਲਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਸਿਕੰਦਰ ਸਿੰਘ ਮਾਨ, ਬਲਵਿੰਦਰ ਸਿੰਘ ਦੁੱਗਲ, ਮਹਿੰਦਰ ਸਿੰਘ ਵੜੈਚ, ਜਗਸੀਰ ਸਿੰਘ ਸੁਖਪੁਰਾ ਅਤੇ ਸਿੱਧੂਪੁਰ ਦੇ ਜ਼ਿਲਾ ਪ੍ਰਧਾਨ ਰੂਪ ਸਿੰਘ ਢਿੱਲਵਾਂ ਨੇ ਕਿਹਾ ਕਿ ਇਹ ਖੇਤੀ ਆਰਡੀਨੈਂਸ ਕਿਸਾਨਾਂ ਦੀ ਮੌਤ ਦੇ ਵਾਰੰਟ ਹਨ।

- Advertisement -

ਪੰਜਾਬ ਦਾ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲਣ ਕਰਕੇ ਖ਼ੁਦਕੁਸ਼ੀਆਂ ਕਰ ਰਿਹਾ ਹੈ। ਸਰਕਾਰਾਂ ਨੇ ਕਿਸਾਨਾਂ ਨੂੰ ਰਾਹਤ ਦੇਣ ਦੀ ਬਿਜਾਏ ਤਿੰਨ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ 2020 ਲਿਆ ਕੇ ਕਿਸਾਨਾਂ ਦੇ ਗਲ ਗੂਠਾ ਦੇ ਦਿੱਤਾ ਹੈ। ਹੁਣ ਕਿਸਾਨਾਂ ਲਈ ਆਰ ਪਾਰ ਦੀ ਲੜਾਈ ਸ਼ੁਰੂ ਹੋ ਚੁੱਕੀ ਹੈ। ਕਿਸਾਨ ਘਰ ਬੈਠੇ ਮਰਨ ਤੋਂ ਚੰਗਾ ਆਪਣੀਆਂ ਜ਼ਮੀਨਾਂ ਅਤੇ ਕਿਸਾਨੀ ਨੂੰ ਬਚਾਉਣ ਲਈ ਸੜਕਾਂ ’ਤੇ ਸੰਘਰਸ਼ ਕਰਕੇ ਮਰਨਾ ਬੇਹਤਰ ਸਮਝਣਗੇ।

Share this Article
Leave a comment