ਬਰਨਾਲਾ ਦੇ ਕਿਸਾਨ ਨੇ ਕੀਤੀ ਖੁਦਕੁਸ਼ੀ, ਕਿਸਾਨਾਂ ਦੇ ਹਨ ਦਿੱਲੀ ‘ਚ ਕਿਸਾਨਾਂ ਦੇ ਹਾਲਾਤਾਂ ਤੋਂ ਪ੍ਰੇਸ਼ਾਨ ਸੀ ਕਿਸਾਨ

TeamGlobalPunjab
1 Min Read

ਬਰਨਾਲਾ : ਦੇਸ਼ ਅੰਦਰ ਖੇਤੀ ਕਾਨੂੰਨਾ ਦਾ ਵਿਰੋਧ ਲਗਾਤਾਰ ਵਧਦਾ ਜਾ ਰਿਹਾ। ਇਸ ਕਿਸਾਨੀ ਸੰਘਰਸ਼ ਦਰਮਿਆਨ ਕਿੰਨੇ ਹੀ ਕਿਸਾਨਾਂ ਨੇ ਆਪਣਾ ਦਮ ਤੋੜ ਦਿੱਤਾ ਹੈ। ਇਸ ਦੇ ਚਲਦਿਆਂ ਪਿਛਲੇ ਦਿਨੀਂ ਬਰਨਾਲਾ ਦੇ ਕਿਸਾਨ ਨੇ ਵੀ ਆਪਣਾ ਦਮ ਤੋੜ ਦਿੱਤਾ ਸੀ ਜਿਸ ਤੋਂ ਬਾਅਦ  ਹੁਣ ਕਿਸਾਨਾਂ ਵੱਲੋਂ ਮਿਲਕੇ ਉਸ ਕਿਸਾਨ ਪਰਿਵਾਰ ਦੇ ਲਈ ਮੁਆਵਜ਼ੇ ਦੀ ਮੰਗ ਕਰਦਿਆਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ  । ਜਥੇਬੰਦੀ ਦੇ ਆਗੂਆਂ ਦਾ ਕਹਿਣਾ ਹੈ ਕਿ ਦੇ ਜਿਨ੍ਹਾਂ ਟਾਇਮ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤਕ ਧਰਨਾ ਪ੍ਰਦਰਸ਼ਨ ਚਲਦੇ ਹੀ ਰਹਿਣਗੇ ।

ਦੱਸ ਦੇਈਏ ਕਿ ਪ੍ਰਦਰਸ਼ਨਕਾਰੀਆਂ ਵੱਲੋਂ ਮ੍ਰਿਤਕ ਦਾ ਸਸਕਾਰ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਗਿਆ ਹੈ  । ਕਿਸਾਨ ਆਗੂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਬਾਈ ਫਰਵਰੀ ਨੂੰ ਦਿੱਲੀ ਪ੍ਰਦਰਸ਼ਨਾਂ ਦੇ ਵਿਚ ਸ਼ਾਮਿਲ ਹੋਣ ਲਈ ਗਿਆ ਸੀ ਪਰ ਉੱਥੇ ਕਿਸਾਨਾਂ ਦੇ ਹਾਲਾਤ ਦੇਖ ਪੱਚੀ ਫਰਵਰੀ ਨੂੰ ਘਰ ਵਾਪਿਸ ਆ ਗਿਆ ਤੇ ਉਸ ਨੇ ਅਗਲੇ ਹੀ ਦਿਨ ਹਾਲਾਤਾਂ ਨੂੰ ਨਾ ਸਹਾਰਦਿਆਂ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ  । ਉਨ੍ਹਾਂ ਦੱਸਿਆ ਕਿ ਉਸ ਦਿਨ ਤੋਂ ਹੀ ਉਨ੍ਹਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ  ।

Share this Article
Leave a comment