ਬਰਨਾਲਾ : ਕੋਰੋਨਾ ਵਾਇਰਸ ਦਾ ਪ੍ਰਕੋਪ ਸੂਬੇ ਅੰਦਰ ਲਗਾਤਾਰ ਵਧਦਾ ਜਾ ਰਿਹਾ ਹੈ । ਸੂਬੇ ਅੰਦਰ ਜਿਥੇ ਇਸ ਦੇ ਮਰੀਜ਼ਾਂ ਦੀ ਗਿਣਤੀ ਕੱਲ੍ਹ ਤਕ 65 ਹੋ ਗਈ ਸੀ ਉਥੇ ਹੀ ਹੁਣ ਤਾਜਾ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ ।ਜਾਣਕਾਰੀ ਮੁਤਾਬਿਕ ਇਥੇ ਇਕ 42 ਸਾਲਾ ਮਹਿਲਾ ਦੀ ਰਿਪੋਰਟ ਪੌਜ਼ਟਿਵ ਆਈ ਹੈ ।
ਦੱਸ ਦੇਈਏ ਕਿ ਬਰਨਾਲਾ ਵਿਚ ਕੋਰੋਨਾ ਵਾਇਰਸ ਦਾ ਇਹ ਪਹਿਲਾ ਮਾਮਲਾ ਹੈ । ਇਸ ਕਾਰਨ ਇਲਾਕੇ ਵਿਚ ਸਹਿਮ ਦਾ ਮਾਹੌਲ ਬਣ ਗਿਆ ਹੈ । ਇਸ ਨਾਲ ਸੂਬੇ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 68 ਹੋ ਗਈ ਹੈ ।
ਮੀਡਿਆ ਦੇ ਇਕ ਫਿਰਕੇ ਨਾਲ ਗੱਲਬਾਤ ਕਰਦਿਆਂ ਸਥਾਨਕ ਸੀਨੀਅਰ ਡਾਕਟਰ ਜੋਤੀ ਕੌਸ਼ਲ ਨੇ ਦਸਿਆ ਕਿ ਮਰੀਜ਼ ਨੂੰ ਦੋ ਦਿਨ ਪਹਿਲਾ ਮਹਿਲਾ ਨੂੰ ਸਿਵਲ ਹਸਪਤਾਲ ਵਿਚ ਭਾਰਤੀ ਕਰਵਾਇਆ ਗਿਆ ਸੀ। ਇਥੇ ਅੱਜ ਜਾਂਚ ਦੌਰਾਨ ਇਸ ਦੀ ਰਿਪੋਰਟ ਪੌਜ਼ਟਿਵ ਆਈ ਹੈ ।