ਬਰਨਾਲਾ : ਲਵਪ੍ਰੀਤ ਉਰਫ ਲਾਡੀ ਧਨੌਲਾ ਖੁਦਕੁਸ਼ੀ ਮਾਮਲੇ ‘ਚ ਬੇਅੰਤ ਕੌਰ ਕੈਨੇਡਾ ਖ਼ਿਲਾਫ਼ ਬਰਨਾਲਾ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਬਰਨਾਲਾ ਦੇ ਥਾਣਾ ਧਨੌਲਾ ਚ ਮੁਕੱਦਮਾ ਨੰਬਰ 97 ਧਾਰਾ 420 ਅਧੀਨ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਮੁਕੱਦਮਾ ਲਵਪ੍ਰੀਤ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ਤੇ ਦਰਜ ਕੀਤਾ ਗਿਆ ਹੈ।
FIR ‘ਚ ਦੱਸਿਆ ਗਿਆ ਕਿ ਲਵਪ੍ਰੀਤ ਦਾ ਵਿਆਹ 2 ਅਗਸਤ 2019 ਨੂੰ ਬੇਅੰਤ ਕੌਰ ਨਾਲ ਹੋਇਆ ਸੀ। 17 ਅਗਸਤ 2019 ਨੂੰ ਬੇਅੰਤ ਕੌਰ ਕੈਨੇਡਾ ਚਲੀ ਗਈ ਜਿਸ ਦੇ ਜਾਣ ’ਤੇ ਲਵਪ੍ਰੀਤ ਦੇ ਪਰਿਵਾਰ ਨੇ 24 ਤੋਂ 25 ਲੱਖ ਰੁਪਏ ਖਰਚ ਕੀਤੇ। ਪਿਛਲੇ ਤਿੰਨ ਚਾਰ ਮਹੀਨਿਆਂ ਤੋਂ ਬੇਅੰਤ ਕੌਰ ਨੇ ਲਵਪ੍ਰੀਤ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ ਤੇ ਉਸ ਨੂੰ ਬਾਹਰ ਵੀ ਨਹੀਂ ਬੁਲਾਇਆ। ਜਿਸ ਕਾਰਨ ਉਹ ਪਰੇਸ਼ਾਨ ਰਹਿਣ ਲੱਗ ਗਿਆ ਤੇ ਉਸ ਨੇ ਖ਼ੁਦਕੁਸ਼ੀ ਕਰ ਲਈ।