ਬਰਨਾਲਾ : ਕਿਸਾਨ ਜਥੇਬੰਦੀਆਂ ਵੱਲੋਂ ਬਰਨਾਲਾ ਵਿੱਚ ਵੱਡਾ ਮੋਰਚਾ ਲਗਾਇਆ ਹੋਇਆ ਹੈ। ਕਿਸਾਨ ਲੀਡਰ ਮਨਜੀਤ ਸਿੰਘ ਧਨੇਰ ਇਸ ਧਰਨਾ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ ਹਨ। ਇਸ ਦੌਰਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਸਾਨੂੰ ਜਿੰਨੀ ਉਮੀਦ ਸੀ ਉਸ ਤੋਂ ਵੱਧ ਪੰਜਾਬ ਦੇ ਲੋਕਾਂ ਨੇ ਸਮਰਥਨ ਦਿੱਤਾ ਹੈ। ਸਾਡੇ ਧਰਨਾ ਪ੍ਰਦਰਸ਼ਨ ਵਿੱਚ ਬੱਚਿਆਂ ਤੋਂ ਲੈ ਕੇ ਮਹਿਲਾਵਾਂ ਪਹੁੰਚ ਰਹੀਆਂ ਹਨ। ਸਾਰੇ ਪੰਜਾਬ ਦੀਆਂ ਸੜਕਾਂ ਕਿਸਾਨਾਂ ਖੇਤ ਮਜ਼ਦੂਰਾਂ ਨੇ ਮੱਲੀਆਂ ਹੋਈਆਂ ਹਨ।
ਇਸ ਤੋਂ ਇਲਾਵਾ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਅਸੀਂ ਚੱਕਾ ਜਾਮ ਵਿੱਚ ਕੁਝ ਰਾਹਤ ਵੀ ਦਿੱਤੀ ਹੈ। ਕੇਐਮਵੀ ਜਾਂ ਵਾਹਨਾਂ ਨੂੰ ਰਾਹ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਿਹੜੇ ਬੱਚਿਆਂ ਦੀਆਂ ਪ੍ਰੀਖਿਆਵਾਂ ਹਨ ਉਨ੍ਹਾਂ ਨੂੰ ਵੀ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ।