ਬਟਾਲਾ: ਪਿੰਡ ਪੰਡੋਰੀ ਵੜੈਚ ਵਿੱਚ ਮਨਦੀਪ ਸਿੰਘ ਨਾਮ ਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਘਟਨਾ ਤੋਂ ਬਾਅਦ ਬਟਾਲਾ ਦੀ ਪਵਿਤੱਰ ਗੈਂਗ ਨੇ ਫੇਸਬੁੱਕ ’ਤੇ ਇਸ ਦੀ ਜ਼ਿੰਮੇਵਾਰੀ ਲਈ ਹੈ।
ਇਨ੍ਹਾਂ ਨੌਜਵਾਨਾਂ ਵੱਲੋਂ ਮਜੀਠਾ ਦੇ ਇੱਕ ਨੌਜਵਾਨ ਤ੍ਰਿਪਤਪਾਲ ਸਿੰਘ ਨੂੰ ਗੋਲੀਆਂ ਮਾਰ ਕੇ ਜ਼ਖ਼ਮੀ ਕਰਨ ਦਾ ਵੀ ਦਾਅਵਾ ਕੀਤਾ ਗਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਮਨਦੀਪ ਸਿੰਘ ਨੂੰ ਗੋਲੀ ਮਾਰਨ ਦੀ ਜ਼ਿੰਮੇਵਾਰੀ ਲਈ ਤੇ ਦਾਅਵਾ ਕੀਤਾ ਕਿ ਇਹ ਕਤਲ ਉਨ੍ਹਾਂ ਨੇ ਅਣਖ ਦੀ ਖਾਤਰ ਕੀਤਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਨੇ ਹਥਿਆਰਾਂ ਨਾਲ ਤਸਵੀਰ ਵੀ ਅਪਲੋਡ ਕੀਤੀ ਗਈ ਹੈ ਜਿਸ ‘ਚ ਉਹ ਦਾਅਵਾ ਕੀਤਾ ਕਿ ਉਹ ਬਟਾਲਾ ਦੇ ਪਵਿੱਤਰ ਗੈਂਗ ਦੇ ਮੈਂਬਰ ਹਨ। ਉਨ੍ਹਾਂ ਨੇ ਪੋਸਟ ‘ਚ ਲਿਖਿਆ ਨੌਜਵਾਨ ਨਾਲ ਉਨ੍ਹਾਂ ਦੀ ਪੁਰਾਣੀ ਦੁਸ਼ਮਣੀ ਸੀ ਤੇ ਅੱਗੇ ਉਨ੍ਹਾਂ ਨੇ ਧਮਕੀ ਦਿੰਦੇ ਹੋਏ ਲਿਖਿਆ ਕਿ ਜੇਕਰ ਅਸੀ 25 ਗੋਲੀਆਂ ਮਾਰ ਸਕਦੇ ਹਾਂ ਤਾਂ ਆਪਣੀ ਅਣਖ ਲਈ 100 ਵੀ ਮਾਰ ਸਕਦੇ ਹਾਂ ਤੇ ਜਿਹੜਾ ਕੋਈ ਅਜਿਹੀ ਗਲਤੀ ਕਰੁਗਾ ਉਸਦਾ ਇਹੀ ਹਾਲ ਹੋਵੇਗਾ।
ਉੱਧਰ ਪੁਲਿਸ ਵੱਲੋਂ ਇਸ ਸਬੰਧੀ ਬਟਾਲਾ ਪੁਲੀਸ ਨਾਲ ਵੀ ਸੰਪਰਕ ਕੀਤਾ ਗਿਆ ਹੈ, ਤਾਂ ਜੋ ਇਸ ਗੈਂਗ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕੇ। ਐੱਸਐੱਸਪੀ ਨੇ ਕਿਹਾ ਕਿ ਕਾਤਲਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।