ਬਠਿੰਡਾ: ਤਲਵੰਡੀ ਸਾਬੋ ਤੋਂ ਬਠਿੰਡਾ ਜਾ ਰਹੀ ਬੱਸ ਦੇ ਅੱਜ ਬਾਅਦ ਦੁਪਹਿਰ ਪਿੰਡ ਜੀਵਨ ਸਿੰਘ ਵਾਲਾ ਵਿਖੇ ਗੰਦੇ ਨਾਲੇ ਚ ਡਿੱਗਣ ਜਾਣ ਕਾਰਨ ਹੁਣ ਤੱਕ 8 ਲੋਕਾਂ ਦੀ ਮੌਤ ਅਤੇ 24 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ।
ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਅਤੇ ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਮਰਨ ਵਾਲਿਆਂ ਦੇ ਵਿੱਚ ਦੋ ਸਾਲ ਦੀ ਬੱਚੀ ਚਾਰ ਔਰਤਾਂ ਸਮੇਤ ਅੱਠ ਲੋਕ ਸ਼ਾਮਿਲ ਹਨ। ਉਹਨਾਂ ਦੱਸਿਆ ਕਿ ਹਾਦਸੇ ਦਾ ਕਾਰਨ ਤੇਜ਼ ਰਫਤਾਰ ਰਹੀ ਹੈ। ਸਾਹਮਣੇ ਤੋਂ ਆ ਰਹੇ ਇੱਕ ਟਰਾਲੇ ਨੂੰ ਬਚਾਉਣ ਦੀ ਕੋਸ਼ਿਸ਼ ਕਰਦਿਆਂ ਹੋਇਆਂ ਬੱਸ ਦਾ ਡਰਾਈਵਰ ਬੱਸ ਤੋਂ ਸੰਤੁਲਨ ਗਵਾ ਬੈਠਾ ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।
ਬੱਸ ਦੀ ਰਫਤਾਰ ਵੀ ਜ਼ਿਆਦਾ ਸੀ ਅਤੇ ਬਸ ਪੁੱਲ ਤੋਂ ਹੇਠਾਂ ਗੰਦੇ ਨਾਲੇ ਦੇ ਵਿੱਚ ਜਾ ਕੇ ਪਲਟ ਗਈ। ਸਵਾਰੀਆਂ ਦਾ ਚੀਕ ਚਿਹਾੜਾ ਸੁਣ ਕੇ ਰਾਹਗੀਰਾਂ ਅਤੇ ਆਲੇ ਦੁਆਲੇ ਦੇ ਲੋਕਾਂ ਨੇ ਉਹਨਾਂ ਨੂੰ ਬੱਸ ਦੇ ਵਿੱਚੋਂ ਕੱਢਣ ਦੀ ਕੋਸ਼ਿਸ਼ ਕੀਤੀ। ਬੱਸ ਦੇ ਸ਼ੀਸ਼ੇ ਭੰਨ ਕੇ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ। ਪੁਲਿਸ ਪ੍ਰਸ਼ਾਸਨ ਨੂੰ ਵੀ ਇਸ ਹਾਦਸੇ ਦੀ ਜਾਣਕਾਰੀ ਦਿੱਤੀ ਗਈ, ਜਿਸ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ।
ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਪੈਂਦੀ ਲਸਾੜਾ ਡਰੇਨ ‘ਚ ਇੱਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਨੇ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ, ਬਚਾਅ ਕਾਰਜ ਜਾਰੀ ਹਨ ਅਤੇ ਪਲ ਪਲ ਦੀ ਅਪਡੇਟ ਲੈ ਰਹੇ ਹਾਂ।
ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ…
— Bhagwant Mann (@BhagwantMann) December 27, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।