ਬਠਿੰਡਾ ‘ਚ ਵੀ ਭਿੜੇ ਕਾਂਗਰਸੀ ਤੇ ਆਜ਼ਾਦ ਉਮੀਦਵਾਰ ਦੇ ਵਰਕਰ

TeamGlobalPunjab
1 Min Read

ਨਿਊਜ਼ ਡੈਸਕ: ਬਠਿੰਡਾ ‘ਚ ਵੀ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਹਿੰਸਕ ਝੜਪ ਦੇਖਣ ਨੂੰ ਮਿਲੀ। ਇੱਥੇ ਵਾਰਡ ਨੰਬਰ 43 ਵਿੱਚ ਬੂਥ ਦੇ ਬਾਹਰ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਸਮਰਥਕ ਅਤੇ ਆਜ਼ਾਦ ਉਮੀਦਵਾਰਾਂ ਦੇ ਵਰਕਰਾਂ ਵਿਚਾਲੇ ਝੜਪ ਹੋਈ।

ਆਜ਼ਾਦ ਉਮੀਦਵਾਰ ਨੇ ਕਾਂਗਰਸੀਆਂ ‘ਤੇ ਧੱਕੇਸ਼ਾਹੀ ਦੇ ਇਲਜ਼ਾਮ ਲਾਏ ਜਿਸ ਤੋਂ ਬਾਅਦ ਮਾਹੌਲ ਗਰਮਾ ਗਿਆ। ਦੋਵਾਂ ਧਿਰਾਂ ਦੇ ਸਮਰਥਕਾਂ ਵਿਚਾਲੇ ਹੱਥੋਪਾਈ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲਾ ਸੁਲਝਾਇਆ।

- Advertisement -

Share this Article
Leave a comment