ਬਠਿੰਡਾ (ਪਰਮਿੰਦਰ ਸਿੰਘ): ਪੁਰਾਣੀ ਪੈਨਸ਼ਨ ਦੀ ਮੰਗ ਨੂੰ ਸਰਕਾਰ ਵੱਲੋਂ ਲਗਾਤਾਰ ਅਣਗੌਲਿਆ ਕੀਤੇ ਜਾਣ ਵਿਰੁੱਧ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਮੁਲਾਜ਼ਮਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਤਹਿਤ ਹਜ਼ਾਰਾਂ ਦੀ ਗਿਣਤੀ ‘ਚ ਅਧਿਆਪਕ ਆਗੂਆਂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਕਰਮਚਾਰੀ ਬਠਿੰਡਾ ਵਿਖੇ ਰੈਲੀ ਕਰਨ ਪੁੱਜੇ। ਹਜ਼ਾਰਾਂ ਦੀ ਗਿਣਤੀ ਵਿੱਚ ਇਕੱਠੇ ਹੋਏ ਮੁਲਾਜ਼ਮਾਂ ਨੇ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਪ੍ਰਦਰਸ਼ਨ ਕੀਤਾ।
ਪੁਰਾਣੀ ਪੈਨਸ਼ਨ ਦੀ ਮੰਗ ਕਰਦਿਆਂ ਹਜ਼ਾਰਾਂ ਮੁਲਾਜ਼ਮ ਬਠਿੰਡਾ ਵਿਖੇ ਧਰਨਾ ਦੇਣ ਪਹੁੰਚੇ
ਸੂਬਾ ਕਨਵੀਨਰ ਜਗਸੀਰ ਸਿੰਘ ਨੇ ਦੱਸਿਆ ਕਿ 2004 ਤੋਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਬੰਦ ਕਰ ਨਵੀਂ ਪੈਨਸ਼ਨ ਸਕੀਮ ਸ਼ੁਰੂ ਕੀਤੀ ਜੋ ਕਿ ਸਾਨੂੰ ਮੰਜ਼ੂਰ ਨਹੀਂ। ਅਸੀਂ ਪੁਰਾਣੀ ਪੈਨਸ਼ਨ ਸਕੀਮ ਦੀ ਮੰਗ ਕਰ ਰਹੇ ਹਾਂ , ਜਿਸ ਦਾ ਵਾਅਦਾ ਕਾਂਗਰਸ ਪਾਰਟੀ ਵੱਲੋਂ ਸਰਕਾਰ ਬਣਨ ਤੋਂ ਪਹਿਲਾਂ ਸਾਡੇ ਨਾਲ ਕੀਤਾ ਗਿਆ ਸੀ।
ਮੁਲਾਜ਼ਮ ਆਗੂ
ਉਨ੍ਹਾਂ ਕਿਹਾ ਕਿ ਮੌਜੂਦਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਚੋਣਾਂ ‘ਚ ਵਾਅਦਾ ਕੀਤਾ ਸੀ ਕਿ ਸਾਡੀ ਸਰਾਕਰ ਬਣੀ ਤਾਂ ਪੁਰਾਣੀ ਪੈਨਸ਼ਨ ਸਕੀਮ ਸ਼ੁਰੂ ਕੀਤੀ ਜਾਵੇਗੀ , ਪਰੰਤੁ ਕਰੀਬ 5 ਸਾਲ ਬੀਤ ਜਾਣ ਤੋਂ ਬਾਅਦ ਵੀ ਅੱਜ ਤੱਕ ਮੁਲਾਜ਼ਮ ਸੜਕਾਂ ਤੇ ਰੁਲ ਰਹੇ ਹਨ ਜਿਸਨੂੰ ਲੈਕੇ ਅੱਜ ਮੁੜ ਸੂਬਾ ਪੱਧਰੀ ਇੱਕਠ ਕੀਤਾ ਗਿਆ ਹੈ ਅਤੇ ਜਾਮ ਲਾਇਆ ਹੈ । ਸਾਡੀ ਮੰਗ ਹੈ ਪ੍ਰਸ਼ਾਸ਼ਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋ ਟਾਇਮ ਲੈ ਕੇ ਮਿਲਣ ਦਾ ਸਮਾਂ ਨਿਰਧਾਰਤ ਕਰਵਾਏ ਜਾਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਏ, ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਇਹਨਾਂ ਨੂੰ ਪਿੰਡਾ ਵਿੱਚ ਨਹੀਂ ਬੜਨ ਦਿੱਤਾ ਜਾਵੇਗਾ ।