ਬਠਿੰਡਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਨੌਜਵਾਨ ਦਾ ਕੀਤਾ ਐਨਕਾਊਂਟਰ, ਹਸਪਤਾਲ ਦਾਖਲ

Rajneet Kaur
2 Min Read

ਬਠਿੰਡਾ: ਬਠਿੰਡਾ ਪੁਲਿਸ ਵੱਲੋਂ ਲੁੱਟਾਂ ਖੋਹਾਂ ਕਰਨ ਵਾਲੇ ਇੱਕ ਨੌਜਵਾਨ ਦਾ ਐਨਕਾਊਂਟਰ ਕੀਤਾ ਗਿਆ ਹੈ। ਐਨਕਾਊਂਟਰ ਵਿੱਚ ਜ਼ਖਮੀ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਨੌਜਵਾਨ ਵੱਲੋਂ ਬੀਤੇ ਦਿਨ ਬਠਿੰਡਾ ਦੇ ਗਰੋਥ ਸੈਂਟਰ ਵਿੱਚ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲਿਸ ਵੱਲੋਂ ਕੱਲ੍ਹ ਤੋਂ ਹੀ ਉਸ ਦੀ ਭਾਲ ਕੀਤੀ ਜਾ ਰਹੀ ਸੀ।

ਅੱਜ ਸਵੇਰੇ ਜਿਵੇਂ ਹੀ ਪੁਲਿਸ ਨੂੰ ਇਹ ਲੁੱਟ ਖੋਹ ਕਰਨ ਵਾਲਾ ਨੌਜਵਾਨ ਮਿਲਿਆ ਤਾਂ ਉਸ ਨੇ ਪੁਲਿਸ ਦੇ ਉਤੇ ਫਾਇਰਿੰਗ ਕਰ ਦਿੱਤੀ ਅਤੇ ਜਵਾਬ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ ਜਿਸ ਦੇ ਵਿੱਚ ਨੌਜਵਾਨ ਦੇ ਪੈਰ ਦੇ ਵਿੱਚ ਗੋਲੀ ਲੱਗੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਜ਼ਖਮੀ ਹਾਲਤ ਵਿਚ ਨੌਜਵਾਨ ਨੂੰ ਕਾਬੂ ਕਰ ਲਿਆ ਗਿਆ। ਨੌਜਵਾਨ ਕੋਲੋਂ ਮੋਟਰਸਾਈਕਲ ਅਤੇ 12 ਬੋਰ ਦਾ ਦੇਸੀ ਕੱਟਾ ਬਰਾਮਦ ਹੋਇਆ ਹੈ।

ਦਸ ਦਈਏ ਕਿ ਸਨਅਤੀ ਖੇਤਰ ਵਿੱਚ ਇੱਕ ਫੈਕਟਰੀ ਵਿੱਚ ਕੰਮ ਕਰਦੇ ਟਰੱਕ ਡਰਾਈਵਰ ਲਕਸ਼ਮਣ ਸਿੰਘ ਨੂੰ ਐਤਵਾਰ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਲੁੱਟਣ ਦੀ ਕੋਸ਼ਿਸ਼ ਕੀਤੀ।ਜਦੋਂ ਡਰਾਈਵਰ ਨੇ ਰੌਲਾ ਪਾਇਆ ਤਾਂ ਲੁਟੇਰਿਆਂ ਨੇ ਉਸ ’ਤੇ ਹਮਲਾ ਕਰ ਦਿੱਤਾ ਅਤੇ ਉਸ ਕੋਲੋਂ 25 ਹਜ਼ਾਰ ਰੁਪਏ ਲੁੱਟ ਕੇ ਫਰਾਰ ਹੋ ਗਏ।

ਇਸ ਸਾਰੀ ਵਾਰਦਾਤ ਦੀ  ਸੂਚਨਾ ਥਾਣਾ ਸਦਰ ਬਠਿੰਡਾ ਨੂੰ ਦਿੱਤੀ ਗਈ। ਪੁਲਿਸ ਨੇ ਜਦੋਂ ਜਾਂਚ ਸ਼ੁਰੂ ਕੀਤੀ ਤਾਂ ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਲੁੱਟ ਨੂੰ ਅੰਜਾਮ ਦੇਣ ਵਾਲੇ ਦੀਪ ਸਿੰਘ ਨਗਰ ਦੇ ਰਹਿਣ ਵਾਲੇ ਕੁਝ ਨੌਜਵਾਨ ਹਨ। ਪੁਲਿਸ ਟੀਮ ਨੇ ਐਤਵਾਰ ਨੂੰ ਦੀਪ ਸਿੰਘ ਨਗਰ ’ਚ ਲੁਟੇਰਿਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਕੁਝ ਪਤਾ ਨਹੀਂ ਲੱਗ ਸਕਿਆ। ਸੋਮਵਾਰ ਸਵੇਰੇ CIA ਦੀ ਟੀਮ ਨੇ ਘੇਰਾਬੰਦੀ ਕਰਕੇ ਲੁਟੇਰਿਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment