ਬਠਿੰਡਾ : ਹਰ ਦਿਨ ਕੋਈ ਨਾ ਕੋਈ ਹਾਦਸਾ ਵਾਪਰਦਾ ਹੀ ਰਹਿੰਦਾ ਹੈ। ਜਿਸ ਦੇ ਚਲਦਿਆਂ ਤਾਜ਼ਾ ਮਾਮਲਾ ਇੱਥੋਂ ਦੇ ਜੱਸੀ ਚੌਂਕ ਤੋਂ ਸਾਹਮਣੇ ਆਇਆ ਹੈ। ਜਿੱਥੇ ਇੰਨਾ ਭਿਆਨਕ ਹਾਦਸਾ ਵਾਪਰਿਆ ਕਿ ਦੋ ਨੌਜਵਾਨਾਂ ਦੀ ਮੌਤ ਹੋ ਗਈ ਤਾਂ ਉੱਥੇ ਹੀ ਇੱਕ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਦੱਸਿਆ ਜਾ ਰਿਹਾ ਹੈ। ਰਿਪੋਰਟਾਂ ਮੁਤਾਬਿਕ ਇਹ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਇੱਕ ਗੱਡੀ ਦਾ ਟਾਇਰ ਪੰਚਰ ਹੋ ਗਿਆ ਤਾਂ ਉਹ ਬੇਕਾਬੂ ਹੋ ਗਈ। ਇਸ ਤੋਂ ਬਾਅਦ ਉਸ ਨੇ ਪਹਿਲਾਂ ਤਾਂ ਇੱਕ ਮੋਟਰ ਸਾਇਕਲ ਸਵਾਰ ਨੂੰ ਟੱਕਰ ਮਾਰੀ ਅਤੇ ਫਿਰ ਜਾ ਕੇ ਕੈਂਟਰ ਨਾਲ ਟਕਰਾ ਗਈ।
ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਅਤੇ ਮੋਟਰ ਸਾਇਕਲ ਪੂਰੀ ਤਰ੍ਹਾਂ ਨੁਕਸਾਨੇ ਗਏ ਜਦੋਂ ਕਿ ਤਿੰਨੋ ਚਾਲਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਇਸ ਉਪਰੰਤ ਮੌਕੇ ‘ਤੇ ਸਹਾਰਾ ਕਲੱਬ ਦੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।