ਬਠਿੰਡਾ: ਬੀਤੀ 20 ਅਕਤੂਬਰ ਨੂੰ ਜ਼ਿਲ੍ਹੇ ਦੇ ਪਿੰਡ ਦੁੱਲੇਵਾਲਾ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਬਠਿੰਡਾ ਪੁਲਿਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।
ਪੱਤਰਕਾਰ ਵਾਰਤਾ ਦੌਰਾਨ ਬਠਿੰਡਾ ਰੇਂਜ ਦੇ ਆਈਜੀ ਜਸਕਰਨ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਵਿਅਕਤੀ ਅੰਮ੍ਰਿਤਪਾਲ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀ ਦੁੱਲੇਵਾਲਾ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ ਜਿਸ ਨੇ ਪੰਚਾਇਤ ਵਿਚ ਲਿਖਤੀ ਤੌਰ ਤੇ ਆਪਣੀ ਗ਼ਲਤੀ ਮੰਨੀ ਹੈ ਜਿਸ ਤੋਂ ਬਾਅਦ ਪੁਲਿਸ ਵੱਲੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਪੁਲਿਸ ਨੇ ਮਾਮਲੇ ਸਬੰਧੀ ਦੱਸਿਆ ਕਿ ਸਵੇਰ ਵੇਲੇ ਇੱਕ ਵਿਅਕਤੀ ਵੱਲੋਂ ਗੁਟਕਾ ਸਾਹਿਬ ਦੇ ਅੰਗਾਂ ਨੂੰ ਪਾੜ ਕੇ ਗਲੀਆਂ ਵਿੱਚ ਖਿਲਾਰ ਦਿੱਤਾ ਸੀ ਜਿਸ ਤੋਂ ਬਾਅਦ ਐਕਸ਼ਨ ਲੈਂਦਿਆਂ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਤੇ ਮਾਮਲਾ ਦਰਜ ਕਰ ਲਿਆ ਗਿਆ ਸੀ ਅਤੇ ਬੀਤੇ ਦਿਨੀਂ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀ ਨੂੰ ਪੁਲਿਸ ਨੇ ਜਾਂਚ ਦੌਰਾਨ ਕਾਬੂ ਕਰ ਲਿਆ।