ਬਠਿੰਡਾ : ਸੂਬੇ ਅੰਦਰ ਆਏ ਦਿਨ ਹੋਣ ਵਾਲੇ ਕਤਲ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਜਿਸ ਦੇ ਚਲਦਿਆਂ ਤਾਜਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਸੀ। ਇਸ ਕੇਸ ‘ਚ ਹੁਣ ਬਠਿੰਡਾ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ । ਬੀਤੇ ਦਿਨੀਂ ਜਿਨ੍ਹਾਂ ਨੌਜਵਾਨਾਂ ਵੱਲੋਂ ਸ਼ਰੇਆਮ ਗੋਲੀਆਂ ਮਾਰ ਕੇ ਲੜਕੀ ਦਾ ਕਤਲ ਕੀਤਾ ਗਿਆ ਸੀ ਉਹ ਮੁਲਜ਼ਮ ਬਠਿੰਡਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਹਨ। ਮੁਲਜ਼ਮ ਦੀ ਪਹਿਚਾਣ ਸੁਖਪਾਲ ਸਿੰਘ ਉਰਫ ਸੁਰਿੰਦਰ ਸਿੰਘ ਵਜੋਂ ਹੋਈ ਹੈ। ਮੁਲਜ਼ਮ ਮ੍ਰਿਤਕ ਮਹਿਲਾ ਦਾ ਰਿਸ਼ਤੇ ‘ਚ ਭਾਣਜਾ ਲਗਦਾ ਹੈ।
ਇਸ ਬਾਬਤ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਖਪਾਲ ਸਿੰਘ ਦੇ ਮਾਮੇ ਦੀ ਮੌਤ ਤੋਂ ਬਾਅਦ ਉਹ ਆਪਣੀ ਮਾਮੀ ਨਾਲ ਲਿਵ ਇਨ ਰਿਲੇਸ਼ਨਸ਼ਿਪ ‘ਚ ਰਹਿ ਰਿਹਾ ਸੀ ਅਤੇ ਹੁਣ ਉਸੇ ਵੱਲੋਂ ਹੀ ਆਪਣੀ ਮਾਮੀ ਦਾ ਕਤਲ ਕੀਤਾ ਗਿਆ ਹੈ। ਰਿਪੋਰਟਾਂ ਮੁਤਾਬਿਕ ਸੁਖਪਾਲ ਸਿੰਘ ਦੀ ਮਾਮੀ ਵੱਲੋਂ ਪਹਿਲਾਂ ਸੁਖਪਾਲ ਸਿੰਘ ‘ਤੇ ਬਲਾਤਕਾਰ ਦਾ ਦੋਸ਼ ਲਾਇਆ ਗਿਆ ਸੀ ਪਰ ਫਿਰ ਦੋਵਾਂ ਦਾ ਸਮਝੌਤਾ ਹੋ ਗਿਆ ਸੀ ਅਤੇ ਉਹ ਲਿਵ ਇਨ ‘ਚ ਰਹਿ ਰਹੇ ਸਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਸੁਖਪਾਲ ਸਿੰਘ ‘ਤੇ ਇਸ ਤੋਂ ਇਲਾਵਾ ਚੋਰੀ ਅਤੇ ਲੁੱਟ ਖੋਹ ਦੇ ਮਾਮਲੇ ਵੀ ਦਰਜ ਹਨ।