BBMB ਦਾ 11 ਸਾਲ ਪਹਿਲਾਂ ਬੰਦ ਹੋਇਆ ਆਕਸੀਜਨ ਪਲਾਂਟ ਮੁੜ ਹੋਇਆ ਸ਼ੁਰੂ

TeamGlobalPunjab
2 Min Read

ਰੂਪਨਗਰ : ਅੱਜ ਨੰਗਲ ਤੋਂ ਉਸ ਵੇਲੇ ਸਭ ਤੋਂ ਵੱਡੀ ਅਤੇ ਰਾਹਤ ਵਾਲੀ ਖਬਰ ਸਾਹਮਣੇ ਆਈ ਜਦੋਂ ਇਹ ਪਤਾ ਚੱਲਿਆ ਕਿ 1954 ਵਿੱਚ ਬਣਿਆ ਆਕਸੀਜਨ ਪਲਾਂਟ ਜੋ ਕਿ 11 ਸਾਲ ਪਹਿਲਾਂ ਬੰਦ ਕਰ ਦਿੱਤਾ ਗਿਆ ਸੀ। ਉਸ ਨੂੰ ਮੁੜ ਸ਼ੁਰੂ ਕਰ ਬੀਬੀਐਮਬੀ ਵੱਲੋਂ ਉਸ ‘ਚ ਆਕਸੀਜਨ ਦਾ ਉਤਪਾਦਨ ਸ਼ੁਰੂ ਕਰ ਦਿੱਤਾ ਗਿਆ ਹੈ।

ਬੀਬੀਐਮਬੀ ਦੇ ਇਸ ਪਲਾਂਟ ਦੇ ਵਿੱਚ ਆਕਸੀਜਨ ਦਾ ਉਤਪਾਦਨ ਸ਼ੁਰੂ ਹੋਣ ਨਾਲ ਜਿੱਥੇ ਆਮ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਹੈ, ਉਥੇ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਵੀ ਬੀਬੀਐਮਬੀ ਦੇ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੱਤੀ।  ਉਨ੍ਹਾਂ ਕਿਹਾ ਕਿ ਇਹ ਵੱਡੀ ਗੱਲ ਹੈ ਕਿ ਨੰਗਲ ਦੇ ਵਿੱਚ ਬੀਬੀਐਮਬੀ ਦੇ ਇਸ ਪਲਾਂਟ ਦੇ ਵਿੱਚ ਆਕਸੀਜਨ ਦਾ ਉਤਪਾਦਨ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਹੁਣ ਜ਼ਿਲ੍ਹਾ ਰੂਪਨਗਰ ਵਿੱਚ ਆਕਸੀਜਨ ਦੀ ਕੋਈ ਕਮੀ ਨਹੀਂ ਰਹੇਗੀ।

ਉਧਰ ਰਾਣਾ ਕੰਵਰਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਪੀਏਸੀਐਲ ਫੈਕਟਰੀ ਵੱਲੋਂ ਵੀ ਲਗਾਏ ਜਾ ਰਹੇ ਆਕਸੀਜਨ ਪਲਾਂਟ ਦੇ ਵਿੱਚ ਜਲਦ ਆਕਸੀਜਨ ਦਾ ਉਤਪਾਦਨ ਸ਼ੁਰੂ ਹੋਵੇਗਾ ਜਿਸ ਦੇ ਨਾਲ ਜ਼ਿਲ੍ਹਾ ਰੂਪਨਗਰ ਨੂੰ ਖਾਸ ਤੌਰ ‘ਤੇ ਵੱਡੀ ਰਾਹਤ ਮਿਲੇਗੀ।

ਇੱਥੇ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਸਪੀਕਰ ਰਾਣਾ ਕੰਵਰਪਾਲ ਸਿੰਘ ਵੱਲੋਂ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਹ ਤਾਕੀਦ ਕੀਤੀ ਗਈ ਸੀ ਕਿ ਇਸ ਪਲਾਂਟ ਨੂੰ ਜਲਦ ਤੋਂ ਜਲਦ ਚਲਾਇਆ ਜਾਵੇ।

- Advertisement -

Share this Article
Leave a comment