ਘਰੋਂ ਨਿਕਲਣ ਤੋਂ ਪਹਿਲਾਂ ਹੋ ਜਾਓ ਸਾਵਧਾਨ, ਅੱਜ ਫਿਰ ਦਿੱਲੀ-ਨੋਇਡਾ ‘ਚ ਕਿਸਾਨ ਕਰਨਗੇ ਮਾਰਚ

Rajneet Kaur
2 Min Read

ਨਿਊਜ਼ ਡੈਸਕ: ਕਿਸਾਨਾਂ ਦਾ ਇੱਕ ਹੋਰ ਸਮੂਹ ਇਸ ਹਫ਼ਤੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਸੜਕਾਂ ‘ਤੇ ਉਤਰੇਗਾ। ਕਿਸਾਨ ਸੋਮਵਾਰ ਤੋਂ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਟਿਕੈਤ ਅਤੇ ਬੀਕੇਯੂ ਲੋਕ ਸ਼ਕਤੀ ਦੇ ਬੈਨਰ ਹੇਠ ਟਰੈਕਟਰ ਮਾਰਚ ਸ਼ੁਰੂ ਕਰਨਗੇ। ਬੀਕੇਯੂ ਟਿਕੈਤ (ਪੱਛਮੀ ਯੂਪੀ) ਦੇ ਪ੍ਰਧਾਨ ਪਵਨ ਖਟਾਨਾ ਨੇ ਕਿਹਾ, “ਅਸੀਂ ਗ੍ਰੇਟਰ ਨੋਇਡਾ ਤੋਂ ਨੋਇਡਾ ਵੱਲ ਟਰੈਕਟਰਾਂ ਦੀ ਇੱਕ ਕਤਾਰ ਬਣਾਉਣ ਅਤੇ ਯਮੁਨਾ ਐਕਸਪ੍ਰੈਸਵੇਅ ਦੇ ਨਾਲ ਚਿੱਲਾ ਸਰਹੱਦ ਵੱਲ ਮਾਰਚ ਕਰਨ ਦੀ ਯੋਜਨਾ ਬਣਾ ਰਹੇ ਹਾਂ।”

ਦਰਅਸਲ, ਕਿਸਾਨਾਂ ਨੂੰ ਟਰੈਕਟਰ ਮਾਰਚ ਵਿੱਚ ਹਿੱਸਾ ਲੈਣ ਦੀ ਅਪੀਲ ਕਰਦੇ ਹੋਏ ਖਟਾਨਾ ਨੇ ਕਿਹਾ, “ਕਿਸਾਨ ਗ੍ਰੇਟਰ ਨੋਇਡਾ ਦੇ ਜੇਵਰ ਟੋਲ ਪਲਾਜ਼ਾ ‘ਤੇ ਵੱਖ-ਵੱਖ ਪਿੰਡਾਂ ਤੋਂ ਇਕੱਠੇ ਹੋਣਗੇ। ਉਥੋਂ ਅਸੀਂ ਨੋਇਡਾ ਦੀ ਚਿੱਲਾ ਸਰਹੱਦ ਵੱਲ ਵਧਾਂਗੇ।” ਨੋਇਡਾ ਤੋਂ ਕਿਸਾਨ ਸਿੱਧੇ ਨੋਇਡਾ-ਗ੍ਰੇਟਰ ਨੋਇਡਾ ਐਕਸਪ੍ਰੈਸਵੇਅ ‘ਤੇ ਜਾ ਸਕਦੇ ਹਨ। ਇਹ ਧਰਨਾ ਕਿਸਾਨਾਂ ਦੀਆਂ ਚਿਰੋਕਣੀ ਮੰਗਾਂ ਲਈ ਇੱਕ ਵਾਰ ਫਿਰ ਆਵਾਜ਼ ਬੁਲੰਦ ਕਰਨ ਦਾ ਯਤਨ ਹੈ।

ਇਸ ਤੋਂ ਪਹਿਲਾਂ, ਅੰਦੋਲਨਕਾਰੀ ਕਿਸਾਨਾਂ ਨੇ ਆਪਣੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਹੋਰ ਮੰਗਾਂ ਦੇ ਸਮਰਥਨ ਵਿੱਚ ਸ਼ਨੀਵਾਰ ਸ਼ਾਮ ਨੂੰ ਪੰਜਾਬ ਅਤੇ ਹਰਿਆਣਾ ਦੀਆਂ ਅੰਤਰਰਾਜੀ ਸਰਹੱਦਾਂ ‘ਤੇ ਮੋਮਬੱਤੀ ਮਾਰਚ ਕੱਢਿਆ। ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਆਪਣਾ ਅੰਦੋਲਨ ਖਤਮ ਨਹੀਂ ਕਰਨਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment