ਚੰਡੀਗੜ੍ਹ: ਸੁਖਬੀਰ ਬਾਦਲ ਦੇ ਅਸਤੀਫੇ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਵਿਰੋਧੀਆਂ ਨੂੰ ਨਿਸ਼ਾਨੇ ‘ਤੇ ਲੈਂਦਿਆਂ ਕਿਹਾ ਕਿ ” ਹੁਣ ਖੁਸ਼ ਹੋ ਜਾਓ ਅਤੇ ਹੁਣ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਬਣਾ ਲਓ, ਉਹਨਾਂ ਦੀ ਕਾਫ਼ੀ ਚਿਰ ਦੀ ਇੱਛਾ ਸੀ ” । ਉਨ੍ਹਾਂ ਨੇ ਇਸ ਪੋਸਟ ਵਿੱਚ ਸਿਧੇ ਤੌਰ ‘ਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਟਾਰਗੇਟ ਕੀਤਾ ਹੈ। ਦਸਣਾ ਬਣਦਾ ਹੈ ਕਿ ਉਨ੍ਹਾਂ ਨੇ ਪਹਿਲਾਂ ਵੀ ਗਿਆਨੀ ਹਰਪ੍ਰੀਤ ਸਿੰਘ ‘ਤੇ ਇਲਜ਼ਾਮ ਲਾਏ ਸਨ ਕਿ ਉਹ ਸ਼੍ਰੌਮਣੀ ਅਕਾਲੀ ਦਲ ਦੀ ਪ੍ਰਧਾਨਗੀ ਚਾਹੁੰਦੇ ਹਨ।
ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਨਾਲ ਕਾਂਗਰਸੀ ਅਤੇ ਭਾਜਪਾ ਆਗੂਆਂ ਦੀਆਂ ਇੱਛਾਵਾ ਪੂਰੀਆਂ ਹੋ ਰਹੀਆਂ ਹਨ।
ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਅਕਾਲੀ ਦਲ ਵਲੋਂ ਜ਼ਿਮਨੀ ਚੋਣਾਂ ਵਿੱਚ ਵੀ ਹਿੱਸਾ ਲੈਣ ਤੋਂ ਕਿਨਾਰਾ ਕਰਦੇ ਹੋਏ ਚੋਣਾਂ ‘ਚ ਉਮੀਦਵਾਰ ਨਹੀਂ ਉਤਾਰਿਆ ਗਿਆ। ਉਥੇ ਹੀ ਹੁਣ ਜਦ ਚਾਰ ਦਿਨ ਰਹ ਗਏ ਹਨ ਚੋਣਾਂ ਹੋਣ ਵਾਲੀਆਂ ਹਨ ਅਜਿਹੇ ਵਿੱਚ ਸੁਖਬੀਰ ਬਾਦਲ ਦਾ ਅਸਤੀਫਾ ਵੀ ਚਰਚਾ ‘ਚ ਹੈ। ਇਥੇ ਇਹ ਵੀ ਦਸਣਾ ਬਣਦਾ ਹੈ ਕਿ ਉਹਨਾਂ ਦੇ ਆਪਣੇ ਹੀ ਸਾਥੀ ਪਿਛਲੇ ਕਾਫੀ ਸਮੇਂ ਤੋਂ ਸੁਖਬੀਰ ਨੂੰ ਪ੍ਰਧਾਨਗੀ ਦੇ ਅਹੁਦੇ ਲਾਂਭੇ ਕਰਨ ਲਈ ਮੰਗ ਕਰ ਰਹੇ ਸਨ। ਹੁਣ ਸੁਖਬੀਰ ਸਿੰਘ ਬਾਦਲ ਨੇ ਖੁਦ ਹੀ ਇਹ ਅਹੁਦਾ ਛੱਡ ਦਿੱਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।