ਬਿਆਸ ਰੇਪ ਮਾਮਲਾ : ਤੀਸਰੇ ਦਿਨ ਵੀ ਪਰਿਵਾਰ ਦਾ ਸਕੂਲ ਬਾਹਰ ਧਰਨਾ

TeamGlobalPunjab
1 Min Read

ਅੰਮ੍ਰਿਤਸਰ: ਬਿਆਸ ‘ਚ ਇੱਕ ਸਕੂਲ ਵਿੱਚ ਬੱਚੀ ਦੇ ਰੇਪ ਕੀਤੇ ਜਾਣ ਦੇ ਮਾਮਲੇ ‘ਚ ਵਿਰੋਧ ਹੋਰ ਵੱਧ ਗਿਆ। ਸਕੂਲ ਦੇ ਬਾਹਰ ਅੱਜ ਦੂਸਰੇ ਦਿਨ ਵੀ ਪੀੜਤ ਪਰਿਵਾਰ ਵੱਲੋਂ ਧਰਨਾ ਲਗਾਇਆ ਗਿਆ। ਪਰਿਵਾਰ ਦੇ ਨਾਲ ਬਾਕੀ ਵਿਦਿਆਰਥੀਆਂ ਦੇ ਮਾਪੇ ਵੀ ਨਿੱਤਰ ਆਏ ਤੇ ਪ੍ਰਦਰਸ਼ਨਕਾਰੀ ਸਕੂਲ ਪ੍ਰਸ਼ਾਸਨ ਖਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ।

ਅੱਜ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ‘ਤੇ ਸਵਾਲ ਵੀ ਖੜੇ ਕੀਤੇ ਜਾ ਰਹੇ ਹਨ ਹਾਲਾਂਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਦੇ ਲਈ ਤਿੰਨ ਮੈਂਬਰੀ ਸਿੱਟ ਦਾ ਗਠਨ ਵੀ ਕੀਤਾ ਹੋਇਆ ਅਤੇ ਮੁਲਜ਼ਮ ਵਿਦਿਆਰਥੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ।

ਪਰਿਵਾਰ ਦਾ ਇਲਜ਼ਾਮ ਹੈ ਕਿ ਸਕੂਲ ਪ੍ਰਸ਼ਾਸਨ ਨੇ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੀਸੀਟੀਵੀ ਬੰਦ ਕਰ ਦਿੱਤੇ ਸਨ ਅਤੇ ਬੱਚੀ ਦੇ ਮਾਪਿਆਂ ਨੂੰ ਕਾਫ਼ੀ ਦੇਰ ਬਾਅਦ ਸੂਚਨਾ ਦਿੱਤੀ ਸੀ। ਬਲਾਤਾਕਰ ਨੂੰ ਅੰਜ਼ਾਮ ਦੇਣ ਵਾਲਾ ਵਿਦਿਆਰਥੀ ਵੀ ਸਕੂਲ ‘ਚ ਹੀ ਘੁੰਮਦਾ ਰਿਹਾ। ਪਰ ਸਕੂਲ ਪ੍ਰਸ਼ਾਸਨ ਨੇ ਇਸ ਸਬੰਧੀ ਕੋਈ ਵੀ ਕਾਰਵਾਈ ਨਹੀਂ ਕੀਤੀ।

Share this Article
Leave a comment