ਰਸੂਖਦਾਰ ਖਿਲਾਫ ਗਵਾਹੀ ਦੇਣ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਮੰਗੀ ਸਹਾਇਤਾ!

Global Team
1 Min Read

ਚੰਡੀਗੜ੍ਹ : ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਅੱਜ ਕੱਲ ਸੁਰਖੀਆਂ ‘ਚ ਹਨ। ਮਸਲਾ ਸੁਰੱਖਿਆ ਦਾ ਹੈ। ਜਾਣਕਾਰੀ ਮੁਤਾਬਿਕ ਨਵਜੋਤ ਸਿੰਘ ਸਿੱਧੂ ਕੱਲ੍ਹ ਲੁਧਿਆਣਾ ਕੋਰਟ ‘ਚ ਕਿਸੇ ਰਸੂਖਦਾਰ ਵਿਅਕਤੀ ਖਿਲਾਫ ਗਵਾਹੀ ਦੇਣ ਜਾ ਰਹੇ ਹਨ। ਜਿਸ ਤੋਂ ਬਾਅਦ ਸਿੱਧੂ ਵੱਲੋਂ ਇਹ ਸ਼ੰਕਾ ਪ੍ਰਗਟ ਕੀਤਾ ਗਿਆ ਸੀ ਕਿ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ ਅਤੇ ਹੁਣ ਉਨ੍ਹਾਂ ਨੂੰ ਸੁਰੱਖਿਆ ਮਿਲਣੀ ਚਾਹੀਦੀ ਹੈ। ਜਿਸ ਲਈ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਵੱਲੋਂ ਖੁਦ ਟਵੀਟ ਕਰਕੇ ਦਿੱਤੀ ਗਈ ਹੈ।

ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਨਵਜੋਤ ਸਿੰਘ ਸਿੱਧੂ ਜੀ ਕੱਲ ਕਿਸੇ ਰਸੂਖਦਾਰ ਦੁਆਰਾ ਕੀਤੇ ਹੋਏ ਭ੍ਰਿਸ਼ਟਾਚਾਰ ਦੇ ਇੱਕ ਕੇਸ ‘ਚ ਬਤੌਰ ਗਵਾਹ ਲੁਧਿਆਣਾ ਕੋਰਟ ‘ਚ ਪੇਸ਼ ਹੋਣਗੇ…ਉਹਨਾਂ ਨੂੰ ਹਰ ਸੰਭਵ ਸੁਰੱਖਿਆ ਦੇਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਦੀ ਸਿਹਤ ਖਰਾਬ ਹੋਣ ਦੀ ਖਬਰ ਵੀ ਸਾਹਮਣੇ ਆਈ ਸੀ। ਜਿਸ ਤੋਂ ਬਾਅਦ ਜੇਲ੍ਹ ਮੰਤਰੀ ਵੱਲੋਂ ਵਧੀਆ ਤੋਂ ਵਧੀਆ ਸਹੂਲਤਾਂ ਦੇਣ ਦਾ ਭਰੋਸਾ ਵੀ ਦਿੱਤਾ ਗਿਆ ਸੀ।

Share This Article
Leave a Comment