ਨਵੀਂ ਦਿੱਲੀ : ਲੋਕ ਸਭਾ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਦੌਰਾਨ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰਾਂ ਵੱਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ। ਸੈਂਟਰਲ ਹਾਲ ਵਿਚ ਸਾਂਸਦ ਮੈਂਬਰ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਵੱਲੋਂ ਕੇਂਦਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਖੇਤੀ ਕਾਨੂੰਨ ਖਿਲਾਫ਼ ਆਮ ਆਦਮੀ ਪਾਰਟੀ ਦੇ ਸਾਂਸਦ ਸਰਕਾਰ ਖਿਲਾਫ਼ ਵਿਰੋਧ ਜਤਾ ਰਹੇ ਸਨ। ਜਿਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਬੀਜੇਪੀ ਚੁਣੇ ਹੋਏ ਸਾਂਸਦਾਂ ਨੂੰ ਹੀ ਸਦਨ ਦੀ ਕਾਰਵਾਈ ਦੇ ਅੰਦਰ ਲੈ ਕੇ ਜਾ ਰਹੀ ਹੈ ਜਦਕਿ ਉਹਨਾਂ ਨੂੰ ਸੈਂਟਰਲ ਹਾਲ ‘ਚ ਰੋਕ ਰੱਖਿਆ ਹੈ। ਵੀਡੀਓ ਵਿੱਚ ਭਗਵੰਤ ਮਾਨ ਅੱਗੇ ਸੁਰੱਖਿਆ ਅਮਲਾ ਹੱਥ ਜੋੜ ਕੇ ਮਿੰਨਤਾਂ ਕਰਦਾ ਨਜ਼ਰ ਆ ਰਿਹਾ ਸੀ।
ਕੇਂਦਰ ਸਰਕਾਰ ਵੱਲੋਂ ਸੱਦੇ ਗਏ ਬਜਟ ਸੈਸ਼ਨ ਦੀ ਅੱਜ ਤੋਂ ਸ਼ੁਰੂਆਤ ਹੋ ਗਈ ਹੈ। 1 ਫਰਵਰੀ ਨੂੰ ਸਰਕਾਰ ਆਪਣਾ ਬਜਟ ਪੇਸ਼ ਕਰੇਗੀ। ਅੱਜ ਸਦਨ ਦੀ ਕਾਰਵਾਈ ਤੋਂ ਪਹਿਲਾਂ ਰਾਸ਼ਟਰਪਤੀ ਨੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ। ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਇਸ ਭਾਸ਼ਣ ਦਾ 17 ਸਿਆਸੀ ਪਾਰਟੀਆਂ ਵੱਲੋਂ ਬਾਈਕਾਟ ਕੀਤਾ ਗਿਆ ਸੀ। ਜਿਸ ਦੇ ਵਿੱਚ ਕਾਂਗਰਸ, ਅਕਾਲੀਦਲਵੀਸ਼ਾਮਲਹਨ।