CM ਮਾਨ ਨੇ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਸੱਦੀ ਕੈਬਨਿਟ ਮੀਟਿੰਗ

Rajneet Kaur
2 Min Read

ਚੰਡੀਗੜ੍ਹ: ‘ਆਪ’ ਦੀ ਮਾਨ ਸਰਕਾਰ ਨੇ 22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ‘ਚ ਭਰੋਸੇ ਦੇ ਵੋਟ ਤੋਂ ਪਹਿਲਾਂ ਅੱਜ ਕੈਬਨਿਟ ਮੀਟਿੰਗ ਸੱਦੀ ਹੈ। ਇਸ ਵਿਚ ਵਿਧਾਨ ਸਭਾ ‘ਚ ਭਰੋਸੇ ਦਾ ਵੋਟ ਹਾਸਲ ਕਰਨ ਤੋਂ ਇਲਾਵਾ ‘ਆਪ’ ਦੇ ਮੰਤਰੀ ਪਾਰਟੀ ‘ਤੇ ਲੱਗੇ ਹੋਰ ਦੋਸ਼ਾਂ ਦਾ ਜਵਾਬ ਦੇਣ ਦੀ ਰਣਨੀਤੀ ਵੀ ਬਣਾਉਣਗੇ।

ਮੁੱਖ ਮੰਤਰੀ ਨੇ ਵੀਡੀਓ ਜਾਰੀ ਕਰਕੇ ਦੱਸਿਆ ਹੈ ਕਿ ਵਿਰੋਧੀ ਧਿਰ ਵੱਲੋਂ ‘ਆਪ’ ਵਿਧਾਇਕਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਗਈ ਸੀ ਪਰ ਕੋਈ ਵੀ ਵਿਧਾਇਕ ਲਾਲਚ ਵਿੱਚ ਨਹੀਂ ਆਇਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਸਰਕਾਰ ਵੀ ਭਾਜਪਾ ‘ਤੇ ‘ਆਪ’ ਵਿਧਾਇਕਾਂ ਨੂੰ ਖਰੀਦਣ ਦਾ ਦੋਸ਼ ਲਾਉਂਦਿਆਂ ਦਿੱਲੀ ‘ਚ ਭਰੋਸੇ ਦਾ ਵੋਟ ਲੈ ਕੇ ਆਈ ਸੀ।

ਮੀਟਿੰਗ ‘ਚ ‘ਆਪ’ ਦੇ ਮੰਤਰੀਆਂ ਵੱਲੋਂ ਮੁੱਖ ਮੰਤਰੀ ਮਾਨ ਦੇ ਸ਼ਰਾਬੀ ਹੋਣ ਦੇ ਦੋਸ਼ਾਂ ਨੂੰ ਵਿਰੋਧੀ ਧਿਰ ਵੱਲੋਂ ਪਲਟਣ ਬਾਰੇ ਵੀ ਚਰਚਾ ਕੀਤੀ ਜਾਣ ਦੀ ਸੰਭਾਵਨਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਪੰਜਾਬ ਦੇ ਕਈ ਵਿਰੋਧੀ ਆਗੂਆਂ ਨੇ ਦੋਸ਼ ਲਾਇਆ ਹੈ ਕਿ ਜਰਮਨੀ ਦੇ ਫਰੈਂਕਫਰਟ ਤੋਂ ਦਿੱਲੀ ਜਾਂਦੇ ਸਮੇਂ ਭਗਵੰਤ ਮਾਨ ਨੂੰ ਲੁਫਥਾਂਸਾ ਏਅਰਵੇਜ਼ ਦੇ ਜਹਾਜ਼ ਤੋਂ ਉਤਾਰ ਦਿੱਤਾ ਗਿਆ ਸੀ।

ਸੀ.ਐੱਮ. ਮਾਨ ਨੇ ਵੀਡੀਓ ਵਿੱਚ ਕਿਹਾ ਕਿ ਵਿਸ਼ਵਾਸ ਅਜਿਹੀ ਚੀਜ਼ ਹੈ ਜਿਸ ਦੀ ਦੁਨੀਆ ਦੀ ਕਿਸੇ ਵੀ ਕਰੰਸੀ ‘ਚ ਕੋਈ ਕੀਮਤ ਨਹੀਂ ਹੈ ਅਤੇ ਅਸੀਂ ਇਸ ਵਿਸ਼ਵਾਸ ਨੂੰ ਕਾਇਮ ਰੱਖਾਂਗੇ। ਇਸ ਵਿਸ਼ਵਾਸ ਨੂੰ ਕਾਨੂੰਨੀ ਤੌਰ ‘ਤੇ ਪੇਸ਼ ਕਰਨ ਲਈ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ।

- Advertisement -

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment