ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਦੀ ਹਾਰਟ ਅਟੈਕ ਕਾਰਨ ਮੌਤ

TeamGlobalPunjab
2 Min Read

ਫਰੀਦਕੋਟ:  ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਅਤੇ ਸਾਬਕਾ ਸਰਪੰਚ ਸੁਰਜੀਤ ਸਿੰਘ ਦੀ ਐਤਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ। ਉਨ੍ਹਾਂ ਦੇ ਪਰਿਵਾਰ ਨੇ ਸੁਰਜੀਤ ਸਿੰਘ ਦੀ ਮੌਤ ਦਾ ਕਾਰਨ ਸਿਆਸੀ ਦਬਾਅ ਦੱਸਿਆ ਹੈ। ਗਵਾਹੀ ਦੇਣ ‘ਤੇ ਮ੍ਰਿਤਕ ਦੀ ਪਤਨੀ ਨੇ ਕਿਹਾ ਕਿ ਉਸਦੇ ਪਤੀ ਤੋਂ ਜ਼ਬਰਦਸਤੀ ਬਿਆਨ ਲਈ ਗਏ ਅਤੇ ਉਨ੍ਹਾਂ ਦੇ ਪਤੀ ਨੂੰ ਕੁਰਬਾਨੀ ਦਾ ਬਕਰਾ ਬਣਾਇਆ ਗਿਆ। ਉਨ੍ਹਾਂਨੇ ਆਪਣੇ ਪਤੀ ਦੀ ਮੌਤ ਲਈ ਜ਼ਿੰਮੇਦਾਰ ਲੋਕਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ।

ਧਿਆਨ ਰਹੇ ਕਿ 12 ਅਕਤੂਬਰ 2015 ਨੂੰ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਸਾਹਮਣੇ ਆਉਣ ਤੋਂ ਬਾਅਦ 14 ਅਕਤੂਬਰ ਨੂੰ ਕੋਟਕਪੁਰਾ ਅਤੇ ਬਹਿਬਲ ਕਲਾਂ ਵਿੱਚ ਸ਼ਾਂਤੀਪੂਰਨ ਤਰੀਕੇ ਨਾਲ਼ ਪ੍ਰਦਰਸ਼ਨ ਕਰ ਰਹੇ ਲੋਕਾਂ ‘ਤੇ ਪੁਲਿਸ ਨੇ ਗੋਲੀਆਂ ਚਲਾਈਆਂ ਸਨ।

ਬਹਿਬਲ ਕਲਾਂ ਵਿੱਚ ਦੋ ਨੌਜਵਾਨਾਂ ਦੀ ਜਾਨ ਚੱਲੀ ਗਈ ਸੀ। ਬੇਟੇ ਲਖਵਿੰਦਰ ਸਿੰਘ ਦੇ ਮੁਤਾਬਕ ਜਿਸ ਵੇਲੇ ਬਹਿਬਲ ਕਲਾਂ ਗੋਲੀਕਾਂਡ ਹੋਇਆ ਸੀ ਉਦੋਂ ਸਾਬਕਾ ਸਰਪੰਚ ਸੁਰਜੀਤ ਸਿੰਘ ਵੀ ਘਟਨਾ ਸਥਾਨ ‘ਤੇ ਮੌਜੂਦ ਸਨ। ਜਾਂਚ ਦੌਰਾਨ ਇੱਕ ਵੀਡੀਓ ਵਿੱਚ ਚਿਹਰਾ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਕੋਲ ਆਪਣੇ ਬਿਆਨ ਵੀ ਦਰਜ ਕਰਵਾਏ ਸਨ।

ਕਮਿਸ਼ਨ ਦੇ ਰਿਕਾਰਡ ਅਤੇ ਇਸ ਸਬੰਧੀ ਫਰੀਦਕੋਟ ਅਦਾਲਤ ਵਿੱਚ ਚੱਲ ਰਹੇ ਮਾਮਲੇ ‘ਚ ਉਹ ਮੁੱਖ ਗਵਾਹ ਸਨ ਅਤੇ ਇਸ ਕਾਰਨ ਉਨ੍ਹਾਂ ਨੂੰ ਸਕਿਉਰਿਟੀ ਵੀ ਮਿਲੀ ਹੋਈ ਸੀ।

- Advertisement -

ਮਿਲੀ ਜਾਣਕਾਰੀ ਅਨੁਸਾਰ ਸੁਰਜੀਤ ਸਿੰਘ ਦੀ ਮੌਤ ਬੀਤੇ ਵੀਰਵਾਰ ਨੂੰ ਹੀ ਹੋ ਗਈ ਸੀ, ਪਰ ਇਸ ਸਬੰਧੀ ਕਿਸੇ ਨੂੰ ਭਿਣਕ ਵੀ ਨਹੀਂ ਲੱਗੀ। ਸ਼ਨੀਵਾਰ ਦੇਰ ਰਾਤ ਜਦੋਂ ਮੀਡੀਆ ਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ ਉਨ੍ਹਾਂ ਦੇ ਪਰਿਵਾਰ ਨਾਲ ਗੱਲ ਕੀਤੀ ਗਈ। ਇਸ ਮੌਤ ਨੂੰ ਲੈ ਕੇ ਸੁਰਜੀਤ ਸਿੰਘ ਦੀ ਪਤਨੀ ਅਤੇ ਬੇਟੇ ਨੇ ਸਿਆਸੀ ਦਬਾਅ ਨੂੰ ਜ਼ਿੰਮੇਦਾਰ ਦੱਸਿਆ ਹੈ।

Share this Article
Leave a comment