ਚੰਡੀਗੜ੍ਹ: ਪੰਜਾਬ ਵਿੱਚ ਕਿਰਤੀਆਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ ਸਕੀਮ ਅਧੀਨ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ 2 ਹਜ਼ਾਰ ਰੁਪਏ ਤੋਂ ਲੈ ਕੇ 70 ਹਜ਼ਾਰ ਰੁਪਏ ਤੱਕ ਦਾ ਲਾਭ ਉਠਾਇਆ ਜਾ ਸਕਦਾ ਹੈ।
ਇਸ ਦੇ ਨਾਲ ਹੀ ਵਜੀਫਾ ਸਕੀਮ ਪ੍ਰਾਪਤ ਕਰਨ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਲੇਬਰ ਵੈਲਫੇਅਰ ਬੋਰਡ ਦੀ ਵਜੀਫਾ ਸਕੀਮ ਕਿਰਤੀਆਂ ਦੇ ਬੱਚਿਆਂ ਦੀ ਪੜ੍ਹਾਈ ਲਈ ਦਿੱਤੀ ਜਾਂਦੀ ਹੈ। ਇਸ ਤੋਂ ਪਹਿਲਾਂ ਵਜੀਫਾ ਸਕੀਮ ਨੂੰ ਪ੍ਰਾਪਤ ਕਰਨ ਲਈ ਕਿਰਤੀ ਦੀ ਦੋ ਸਾਲ ਦੀ ਸਰਵਿਸ ਹੋਣ ਦੀ ਸ਼ਰਤ ਲਾਜ਼ਮੀ ਸੀ, ਜਿਸਨੂੰ ਕਿ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਪਹਿਲ ਕਦਮੀ ਤੋਂ ਬਾਅਦ ਹਟਾ ਦਿੱਤਾ ਗਿਆ ਹੈ।