ਸਰਦੀਆਂ ‘ਚ ਚੁਕੰਦਰ ਦਾ ਜੂਸ ਪੀਣ ਦੇ ਫਾਈਦੇ

Rajneet Kaur
3 Min Read

ਨਿਊਜ਼ ਡੈਸਕ: ਸਰਦੀਆਂ ਵਿੱਚ ਸਹੀ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਆਦਤਾਂ ਨੂੰ ਬਣਾਈ ਰੱਖਣਾ ਬਹੁਤ ਜ਼ਰੂਰੀ ਹੈ। ਸਰਦੀਆਂ ਵਿੱਚ ਇੱਕ ਛੋਟੀ ਜਿਹੀ ਗਲਤੀ ਵੀ ਤੁਹਾਨੂੰ ਬਿਮਾਰ ਕਰ ਸਕਦੀ ਹੈ। ਠੰਡੇ ਮੌਸਮ ਵਿਚ ਸਰੀਰ ਦੀ ਰੋਗ ਪ੍ਰਤੀਰੋਧਕ ਸ਼ਕਤੀ ਅਕਸਰ ਕਮਜ਼ੋਰ ਹੋ ਜਾਂਦੀ ਹੈ। ਇਸ ਕਾਰਨ ਸਰੀਰ ਨੂੰ ਜ਼ੁਕਾਮ, ਖੰਘ, ਬੁਖਾਰ ਵਰਗੀਆਂ ਮੌਸਮੀ ਬਿਮਾਰੀਆਂ ਦਾ ਸ਼ਿਕਾਰ ਹੋਣਾ ਪੈਂਦਾ ਹੈ। ਇਮਿਊਨਿਟੀ ਵਧਾਉਣ ਲਈ ਡਾਈਟ ‘ਚ ਬਦਲਾਅ ਕਰਨਾ ਬਹੁਤ ਜ਼ਰੂਰੀ ਹੈ। ਸਰਦੀਆਂ ਵਿੱਚ ਚੁਕੰਦਰ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ।

ਕਈ ਲੋਕ ਚੁਕੰਦਰ ਨੂੰ ਸਲਾਦ ਦੇ ਰੂਪ ‘ਚ ਖਾਂਦੇ ਹਨ ਜਦੋਂਕਿ ਕਈ ਲੋਕ ਇਸ ਦਾ ਜੂਸ ਪੀਣਾ ਪਸੰਦ ਕਰਦੇ ਹਨ। ਇਸ ‘ਚ ਪੋਟਾਸ਼ੀਅਮ, ਆਇਰਨ, ਮੈਗਨੀਸ਼ੀਅਮ, ਜ਼ਿੰਕ ਕਾਪਰ, ਵਿਟਾਮਿਨ ਸਮੇਤ ਕਈ ਐਂਟੀਆਕਸੀਡੈਂਟ ਪਾਏ ਜਾਂਦੇ ਹਨ।

1. ਖੂਨ ਦੀ ਕਮੀ:   ਜਿੰਨ੍ਹਾਂ ਲੋਕਾਂ ਨੂੰ ਖੂਨ ਦੀ ਕਮੀ ਦੀ ਸ਼ਿਕਾਇਤ ਹੈ, ਉਨ੍ਹਾਂ ਨੂੰ ਆਪਣੀ ਖੁਰਾਕ ਵਿਚ ਚੁਕੰਦਰ ਨੂੰ ਕਿਸੇ ਵੀ ਰੂਪ ਵਿਚ ਸ਼ਾਮਲ ਕਰਨਾ ਚਾਹੀਦਾ ਹੈ। ਅਨੀਮੀਆ ਦੇ ਮਰੀਜ਼ਾਂ ਨੂੰ ਸਵੇਰੇ ਖਾਲੀ ਪੇਟ ਚੁਕੰਦਰ ਦਾ ਰਸ ਪੀਣਾ ਚਾਹੀਦਾ ਹੈ।

2. ਭਾਰ ਘਟਾਉਣਾ : ਮੋਟਾਪੇ ਤੋਂ ਪੀੜਤ ਲੋਕਾਂ ਲਈ ਚੁਕੰਦਰ ਦਾ ਜੂਸ ਬਹੁਤ ਫਾਇਦੇਮੰਦ ਹੋਵੇਗਾ। ਇਸ ਵਿੱਚ ਬਹੁਤ ਘੱਟ ਕੈਲੋਰੀ ਹੁੰਦੀ ਹੈ ਅਤੇ ਚਰਬੀ ਦੀ ਮਾਤਰਾ ਬਿਲਕੁਲ ਜ਼ੀਰੋ ਹੁੰਦੀ ਹੈ। ਇਸ ਕਾਰਨ ਇਹ ਭਾਰ ਘਟਾਉਣ ‘ਚ ਮਦਦ ਕਰਦਾ ਹੈ। ਚਰਬੀ ਨੂੰ ਘੱਟ ਕਰਨ ਲਈ ਸਰਦੀਆਂ ਵਿੱਚ ਸਵੇਰੇ ਚੁਕੰਦਰ ਦਾ ਰਸ ਪੀਣਾ ਚਾਹੀਦਾ ਹੈ।

- Advertisement -

ਚੁਕੰਦਰ ਵਿੱਚ ਅਜਿਹੇ ਪੋਸ਼ਕ ਤੱਤ ਪਾਏ ਜਾਂਦੇ ਹਨ ਜੋ ਸਰੀਰ ਵਿੱਚ ਟ੍ਰਾਈਗਲਿਸਰਾਈਡ ਦੇ ਪੱਧਰ ਨੂੰ ਕੰਟਰੋਲ ਵਿੱਚ ਰੱਖਦੇ ਹਨ। ਚੁਕੰਦਰ ਦਾ ਜੂਸ ਪੀਣ ਨਾਲ ਮਾੜੇ ਕੋਲੈਸਟ੍ਰਾਲ ਦੇ ਪੱਧਰ ਨੂੰ ਕੰਟਰੋਲ ਕੀਤਾ ਜਾਂਦਾ ਹੈ ਅਤੇ ਚੰਗੇ ਕੋਲੈਸਟ੍ਰੋਲ ਦਾ ਪੱਧਰ ਵਧਦਾ ਹੈ। ਹਰ ਰੋਜ਼ ਸਵੇਰੇ ਖਾਲੀ ਪੇਟ ਚੁਕੰਦਰ ਦਾ ਜੂਸ ਪੀਣ ਨਾਲ ਦਿਲ ਦੀਆਂ ਬਿਮਾਰੀਆਂ ਵੀ ਦੂਰ ਰਹਿੰਦੀਆਂ ਹਨ।

4. ਬਿਹਤਰ ਪਾਚਨ ਪ੍ਰਣਾਲੀ : ਚੁਕੰਦਰ ਵਿੱਚ ਫਾਈਬਰ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਫਾਈਬਰ ਨਾਲ ਭਰਪੂਰ ਚੀਜ਼ਾਂ ਖਾਣ ਨਾਲ ਪਾਚਨ ਤੰਤਰ ਠੀਕ ਹੁੰਦਾ ਹੈ। ਕਬਜ਼, ਬਦਹਜ਼ਮੀ, ਪੇਟ ਦਰਦ ਵਰਗੀਆਂ ਪੇਟ ਦੀਆਂ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਰੋਜ਼ਾਨਾ ਸਵੇਰੇ ਖਾਲੀ ਪੇਟ ਚੁਕੰਦਰ ਦਾ ਰਸ ਪੀਣਾ ਫਾਇਦੇਮੰਦ ਹੁੰਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment