ਅੰਗੂਰ ਖਾਣ ਦੇ ਫਾਇਦੇ

Rajneet Kaur
2 Min Read

ਨਿਊਜ਼ ਡੈਸਕ: ਅੰਗੂਰ ਇੱਕ ਅਜਿਹਾ ਫਲ ਹੈ ਜਿਸ ਨੂੰ ਖਾਣ ਲਈ ਹਰ ਕਿਸੇ ਦੀ ਆਪਣੀ ਪਸੰਦ ਹੁੰਦੀ ਹੈ। ਅੰਗੂਰ ਦੀ ਇੱਕ ਹੋਰ ਖਾਸ ਗੱਲ ਇਹ ਹੈ ਕਿ ਇਹ ਫਲ ਲਾਲ ਅੰਗੂਰ, ਬੈਂਗਣੀ ਅੰਗੂਰ, ਕਾਲੇ ਅੰਗੂਰ ਅਤੇ ਹਰੇ ਅੰਗੂਰ ਯਾਨੀ ਕਿ ਕਈ ਰੰਗਾਂ ਵਿੱਚ ਉਪਲਬਧ ਹੈ। ਅੰਗੂਰ ਨਾ ਸਿਰਫ਼ ਸੁਆਦ ਹੁੰਦੇ ਹਨ ਬਲਕਿ ਇਹ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦੇ ਹਨ। ਅੰਗੂਰ ਵਿਟਾਮਿਨ ਸੀ ਅਤੇ ਵਿਟਾਮਿਨ ਕੇ ਨਾਲ ਭਰਪੂਰ ਹੁੰਦੇ ਹਨ ਅਤੇ ਇਹ ਇੱਕ ਘੱਟ ਕੈਲੋਰੀ ਅਤੇ ਘੱਟ ਚਰਬੀ ਵਾਲਾ ਫਲ ਵੀ ਹੈ।

ਅੰਗੂਰ ਵਿੱਚ ਮੌਜੂਦ ਐਂਟੀਆਕਸੀਡੈਂਟ ਸਿਹਤਮੰਦ ਖੂਨ ਸੰਚਾਰ ਨੂੰ ਵਧਾਉਂਦੇ ਹਨ ਅਤੇ ਸੋਜ ਨੂੰ ਘਟਾ ਕੇ ਦਿਲ ਦੀ ਬਿਮਾਰੀ ਦੇ ਜੋਖਮ ਨੂੰ ਘਟਾਉਂਦੇ ਹਨ।

ਅੰਗੂਰਾਂ ਵਿੱਚ ਰੈਸਵੇਰਾਟ੍ਰੋਲ ਅਤੇ ਕਵੇਰਸੇਟਿਨ ਵਰਗੇ ਕਈ ਮਿਸ਼ਰਣ ਹੁੰਦੇ ਹਨ ਜਿਨ੍ਹਾਂ ਵਿੱਚ ਕੈਂਸਰ ਵਿਰੋਧੀ ਗੁਣ ਹੁੰਦੇ ਹਨ ਅਤੇ ਟਿਊਮਰ ਵਰਗੀਆਂ ਵੱਡੀਆਂ ਬਿਮਾਰੀਆਂ ਨੂੰ ਰੋਕਣ ਵਿੱਚ ਮਦਦ ਕਰਦੇ ਹਨ। ਇੰਨਾ ਹੀ ਨਹੀਂ ਅੰਗੂਰ ‘ਚ ਪਾਏ ਜਾਣ ਵਾਲੇ ਐਂਟੀਆਕਸੀਡੈਂਟਸ ਕੈਂਸਰ ਨੂੰ ਰੋਕਣ ‘ਚ ਮਦਦ ਕਰਦੇ ਹਨ।

ਅੰਗੂਰ ‘ਚ ਘੱਟ ਗਲਾਈਸੈਮਿਕ ਇੰਡੈਕਸ ਹੁੰਦਾ ਹੈ ਜਿਸ ਕਾਰਨ ਬਲੱਡ ਸ਼ੂਗਰ ‘ਚ ਵੀ ਅੰਗੂਰ ਫਾਇਦੇਮੰਦ ਹੁੰਦੇ ਹਨ। ਇਹੀ ਕਾਰਨ ਹੈ ਕਿ ਕਈ ਡਾਕਟਰ ਸ਼ੂਗਰ ਦੇ ਮਰੀਜ਼ਾਂ ਨੂੰ ਅੰਗੂਰ ਖਾਣ ਦੀ ਸਲਾਹ ਦਿੰਦੇ ਹਨ।

- Advertisement -

ਅੰਗੂਰ ਵਿੱਚ ਵਿਟਾਮਿਨ ਸੀ ਅਤੇ ਕੇ ਭਰਪੂਰ ਮਾਤਰਾ ਵਿੱਚ ਹੁੰਦਾ ਹੈ, ਜੋ ਕਿ ਇਮਿਊਨਿਟੀ ਨੂੰ ਵਿਕਸਿਤ ਕਰਨ ਲਈ ਮਹੱਤਵਪੂਰਨ ਹੈ ਅਤੇ ਬਿਮਾਰੀਆਂ ਨੂੰ ਦੂਰ ਰੱਖਣ ਵਿੱਚ ਮਦਦ ਕਰਦਾ ਹੈ।

ਅੰਗੂਰਾਂ ਵਿੱਚ ਕਈ ਤਰ੍ਹਾਂ ਦੇ ਐਂਟੀਆਕਸੀਡੈਂਟ ਹੁੰਦੇ ਹਨ ਜਿਵੇਂ ਕਿ ਲੂਟੀਨ ਅਤੇ ਜ਼ੈਕਸੈਂਥਿਨ, ਜੋ ਅੱਖਾਂ ਨੂੰ ਉਮਰ-ਸਬੰਧਿਤ ਮੈਕੂਲਰ ਡੀਜਨਰੇਸ਼ਨ ਅਤੇ ਅੱਖਾਂ ਦੀਆਂ ਹੋਰ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦ ਕਰਦੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment