ਅਮਰੀਕੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਰਨੀ ਸੈਂਡਰਜ਼ ਨੇ ਦਿੱਲੀ ਹਿੰਸਾ ‘ਤੇ ਦਿੱਤਾ ਵੱਡਾ ਬਿਆਨ

TeamGlobalPunjab
2 Min Read

ਵਾਸ਼ਿੰਗਟਨ: ਡੈਮੋਕ੍ਰੇਟਿਕ ਸੰਸਦ ਮੈਂਬਰ ਅਤੇ 2020 ਦੀਆਂ ਚੋਣਾਂ ਵਿੱਚ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਰਨੀ ਸੈਂਡਰਜ਼ ਨੇ ਦਿੱਲੀ ਹਿੰਸਾ ‘ਤੇ ਬਿਆਨ ਦਿੱਤਾ ਹੈ। ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਬਿਆਨ ‘ਤੇ ਬੋਲਦਿਆਂ ਕਿਹਾ ਕਿ ਟਰੰਪ ਦੇ ਬਿਆਨ ਨਾਲ ਅਮਰੀਕੀ ਲੀਡਰਸ਼ਿਪ ਅਸਫਲ ਹੋਈ ਹੈ।

ਟਰੰਪ 24 ਫਰਵਰੀ ਨੂੰ ਦੋ ਦਿਨਾਂ ਦੌਰੇ ‘ਤੇ ਅਹਿਮਦਾਬਾਦ ਪਹੁੰਚੇ ਸਨ ਤੇ ਜਦੋਂ ਉਨ੍ਹਾਂ ਤੋਂ ਦਿੱਲੀ ਹਿੰਸਾ ਬਾਰੇ ਸਵਾਲ ਪੁੱਛੇ ਗਏ, ਇਸ ‘ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਿੰਸਾ ਬਾਰੇ ਸੁਣਿਆ ਹੈ, ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਇਸ ਵਾਰੇ ਗੱਲਬਾਤ ਨਹੀਂ ਹੋਈ।

ਪ੍ਰੈਸ ਵਾਰਤਾ ਦੌਰਾਨ ਟਰੰਪ ਨੇ ਇਹ ਵੀ ਕਿਹਾ, “ਮੋਦੀ ਇੱਕ ਧਾਰਮਿਕ ਵਿਅਕਤੀ ਹਨ ਅਤੇ ਦੇਸ਼ ਵਿੱਚ ਧਾਰਮਿਕ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਬਹੁਤ ਗੰਭੀਰ ਹਨ। ਉਹ ਇਸ ਲਈ ਸਖਤ ਮਿਹਨਤ ਕਰ ਰਹੇ ਹਨ , ਟਰੰਪ ਨੇ ਇਸ ਮਾਮਲੇ ਤੇ ਕਿਹਾ ਸੀ ਕਿ ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ ।

ਸੈਨਡਰਸ ਨੇ ਟਵੀਟ ਕੀਤਾ ਸੀ ਕਿ ਭਾਰਤ ਵਿੱਚ 200 ਮਿਲੀਅਨ ਮੁਸਲਮਾਨਾਂ ਦਾ ਘਰ ਹੈ।” ਮੁਸਲਿਮ ਵਿਰੋਧੀ ਦੰਗਿਆਂ ਵਿਚ ਤਕਰੀਬਨ 27 ਲੋਕ ਮਾਰੇ ਗਏ ਹਨ ਅਤੇ ਕਈ ਜ਼ਖਮੀ ਹੋਏ ਹਨ। ਟਰੰਪ ਨੇ ਕਿਹਾ ਕਿ ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ। ਮਨੁੱਖੀ ਅਧਿਕਾਰਾਂ ‘ਤੇ ਇਹ ਲੀਡਰਸ਼ਿਪ ਦੀ ਅਸਫਲਤਾ ਹੈ।

- Advertisement -

Share this Article
Leave a comment