ਨਵੀ ਦਿੱਲੀ: ਡਾਕਟਰਾਂ ਨਾਲ ਹੋ ਰਹੇ ਗਲਤ ਰਵਈਏ ਤੇ ਹੁਣ ਮੋੋਦੀ ਸਰਕਾਰ ਨੇ ਸਖਤ ਰੁਖ ਅਖਤਿਆਰ ਕਰ ਲਿਆ ਹੈ ।ਪ੍ਰਧਾਨਯ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਮੰਤਰੀ ਮੰਡਲ ਦੀ ਇੱਕ ਮੀਟਿੰਗ ਹੋਈ। ਇਸ ਦੌਰਾਨ ਵਾਇਰਸ ਮਹਾਂਮਾਰੀ ਨਾਲ ਲੜ ਰਹੇ ਸਿਹਤ ਕਰਮਚਾਰੀਆਂ ਉੱਤੇ ਹੋਏ ਹਮਲਿਆਂ ਦੇ ਸੰਬੰਧ ਵਿੱਚ ਚਰਚਾ ਕੀਤੀ ਗਈ ਹੋਈ।
ਕੇਂਦਰ ਸਰਕਾਰ ਨੇ ਸਿਹਤ ਕਰਮਚਾਰੀਆਂ ਖ਼ਿਲਾਫ਼ ਹਿੰਸਾ ਖ਼ਤਮ ਕਰਨ ਲਈ ਸਖ਼ਤ ਪ੍ਰਬੰਧਾਂ ਦਾ ਐਲਾਨ ਵੀ ਕੀਤਾ ਹੈ। ਸਰਕਾਰ ਵੱਲੋਂ ਇਸ ਬਾਰੇ ਇਕ ਆਰਡੀਨੈਂਸ ਵੀ ਪਾਸ ਕੀਤਾ ਗਿਆ ਹੈ। ਇਸ ਆਰਡੀਨੈਂਸ ਵਿਚ ਡਾਕਟਰੀ ਹਿੰਸਾ ਦੇ ਦੋਸ਼ੀ ਠਹਿਰਾਏ ਗਏ ਲੋਕਾਂ ਨੂੰ ਛੇ ਮਹੀਨੇ ਤੋਂ ਸੱਤ ਸਾਲ ਤੱਕ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ।
ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਇਸ ਮਹਾਂਮਾਰੀ ਤੋਂ ਦੇਸ਼ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਸਿਹਤ ਕਰਮਚਾਰੀ ਬਦਕਿਸਮਤੀ ਨਾਲ ਹਮਲਿਆਂ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਖਿਲਾਫ ਹਿੰਸਾ ਜਾਂ ਅਜਿਹੀ ਕਿਸੇ ਵੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਾਵਡੇਕਰ ਅਨੁਸਾਰ ਇਕ ਆਰਡੀਨੈਂਸ ਪੇਸ਼ ਕੀਤਾ ਗਿਆ ਹੈ, ਇਹ ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਲਾਗੂ ਕੀਤਾ ਜਾਵੇਗਾ।
#Cabinet approves promulgation of Ordinance to amend the Epidemic Diseases Act, 1897 making such acts of violence as cognizable and non-bailable offences and to provide compensation for injury to healthcare service personnel or for causing damage or loss to the property pic.twitter.com/ullrPXvRKA
— Prakash Javadekar (@PrakashJavdekar) April 22, 2020
ਉਨ੍ਹਾਂ ਕਿਹਾ ਕਿ ਅਜਿਹਾ ਅਪਰਾਧ ਹੁਣ ਗੈਰ ਜ਼ਮਾਨਤੀ ਹੋਵੇਗਾ ਅਤੇ ਇਸ ਦੀ ਜਾਂਚ 30 ਦਿਨਾਂ ਦੇ ਅੰਦਰ ਕੀਤੀ ਜਾਏਗੀ। ਦੋਸ਼ੀ ਨੂੰ ਤਿੰਨ ਮਹੀਨੇ ਤੋਂ ਪੰਜ ਸਾਲ ਤੱਕ ਅਤੇ ਦੋ ਲੱਖ ਰੁਪਏ ਤੱਕ ਦਾ ਜ਼ੁਰਮਾਨਾ ਹੋ ਸਕਦਾ ਹੈ।