ਗੁਰਦੁਆਰਾ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਗਤ ਸੈਣ ਜੀ ਦਾ ਜਨਮ ਦਿਹਾੜਾ

Global Team
1 Min Read

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਨੇ ਸਰਵਣ ਕਰਵਾਇਆ।
ਇਸ ਸਮੇਂ ਹਾਜ਼ਰ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਜਿਨ੍ਹਾਂ ਸਤਿਕਾਰਤ 15 ਭਗਤਾਂ ਦੀ ਬਾਣੀ ਦਰਜ ਹੈ ਉਨ੍ਹਾਂ ਵਿਚੋਂ ਭਗਤ ਸੈਣ ਜੀ ਵੀ ਇੱਕ ਹਨ। ਉਨ੍ਹਾਂ ਕਿਹਾ ਕਿ ਭਗਤ ਸੈਣ ਜੀ ਦੀ ਬਾਣੀ ਮਾਨਵਤਾ ਲਈ ਰਾਹ ਦਸੇਰਾ ਹੈ ਜਿਸ ’ਤੇ ਚੱਲ ਕੇ ਅਸੀਂ ਆਪਣਾ ਜੀਵਨ ਸਵਾਰ ਸਕਦੇ ਹਾਂ।

Share this Article
Leave a comment