ਭਗਵਾਨਪੁਰ ਦੇ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ

TeamGlobalPunjab
1 Min Read

ਗੁਰਦਾਸਪੁਰ : ਇਥੋਂ ਦੇ ਨਾਮੀ ਕਬੱਡੀ ਖਿਡਾਰੀ ਗੁਰਮੇਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਗੁਰਮੇਲ ਸਿੰਘ ਭਗਵਾਨਪੁਰ ਦਾ ਰਹਿਣ ਵਾਲਾ ਸੀ। ਵਾਰਦਾਤ ਨੂੰ ਅੰਜਾਮ ਅਣਪਛਾਤੇ ਨੌਜਵਾਨਾਂ ਵੱਲੋਂ ਦਿੱਤਾ ਗਿਆ।

ਬੀਤੀ ਸ਼ਾਮ ਗੁਰਮੇਲ ਸਿੰਘ ਆਪਣੇ ਪਿੰਡ ਭਗਵਾਨਪੁਰ ਵਿੱਚ ਹੀ ਮੌਜੂਦ ਸੀ। ਇਸ ਦੌਰਾਨ ਗੱਡੀ ‘ਤੇ ਸਵਾਰ ਹੋ ਕੇ ਆਏ 6 ਨੌਜਵਾਨਾਂ ਵੱਲੋਂ ਗੁਰਮੇਲ ਸਿੰਘ ‘ਤੇ ਹਮਲਾ ਕਰ ਦਿੱਤਾ। ਗੋਲੀ ਲੱਗਣ ਦੇ ਨਾਲ ਕਬੱਡੀ ਖਿਡਾਰੀ ਗੁਰਮੇਲ ਦੀ ਮੌਕੇ ਤੇ ਹੀ ਮੌਤ ਹੋ ਗਈ।

ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਕਬੱਡੀ ਖਿਡਾਰੀ ਦੀ ਮੌਤ ਦਾ ਪਤਾ ਲੱਗਣ ਤੇ ਇਲਾਕੇ ਵਿੱਚ ਸਨਸਨੀ ਫੈਲ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਅਤੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਗੁਰਮੇਲ ਸਿੰਘ ਸਾਬਕਾ ਸਰਪੰਚ ਅਮਰੀਕ ਸਿੰਘ ਦਾ ਪੁੱਤਰ ਸੀ।

Share this Article
Leave a comment