ਚੰਡੀਗੜ੍ਹ : ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਦੇ ਵਿਦੇਸ਼ ਦੌਰੇ ‘ਤੇ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਆਪਣੇ ਮੰਤਰੀਆਂ ਸਮੇਤ ਅੱਜ ਦੋ ਹਫਤਿਆਂ ਦੇ ਵਿਦੇਸ਼ ਦੌਰੇ ਲਈ ਗਏ ਹਨ। ਮਾਨ ਨੇ ਕਿਹਾ ਕਿ ਪੰਜਾਬ ਅੱਜ ਮੁੱਖ ਮੰਤਰੀ ਦੇ ਵਿਦੇਸ਼ ਦੌਰੇ ‘ਤੇ ਜਾਣ ਤੋਂ ਬਾਅਦ ਲਾਵਾਰਿਸ ਹੋ ਗਿਆ ਹੈ ਅਤੇ ਇਸ ਦੌਰਾਨ ਜੇਕਰ ਕੋਈ ਫੈਸਲਾ ਲੈਣਾ ਪਵੇ ਤਾਂ ਇਸ ਲਈ ਕੌਣ ਜਿੰਮੇਵਾਰ ਹੋਵੇਗਾ।
ਭਗਵੰਤ ਮਾਨ ਨੇ ਦੋਸ਼ ਲਾਇਆ ਕਿ ਜਿਸ ਦਿਨ ਤੋਂ ਕੈਪਟਨ ਸਰਕਾਰ ਸੱਤਾ ਵਿੱਚ ਆਈ ਹੈ ਉਸ ਦਿਨ ਤੋਂ ਹੀ ਪੰਜਾਬ ਮੁੱਖ ਮੰਤਰੀ ਤੋਂ ਲਾਵਾਰਿਸ ਹੈ। ਉਨ੍ਹਾਂ ਕਿਹਾ ਕਿ ਇੰਨਾ ਜਿਆਦਾ ਅਣਗਹਿਲਾ ਮੁੱਖ ਮੰਤਰੀ ਆਪਣੀ ਜਿੰਦਗੀ ਵਿੱਚ ਉਨ੍ਹਾਂ ਨੇ ਕਦੀ ਨਹੀਂ ਦੇਖਿਆ। ਮਾਨ ਅਨੁਸਾਰ ਅੱਜ ਪੰਜਾਬ ਵਿੱਚ ਮਹਿੰਗਾਈ ਅਤੇ ਬੇਰੁਜ਼ਗਾਰੀ ਵਰਗੀਆਂ ਵੱਡੀਆਂ ਸਮੱਸਿਆਵਾਂ ਫੈਲ ਰਹੀਆਂ ਹਨ ਅਤੇ ਅਜਿਹੇ ਵਿੱਚ ਕੈਪਟਨ ਅਮਰਿੰਦਰ ਸਿੰਘ ਮੌਜ ਮਸਤੀਆਂ ਬਾਰੇ ਸੋਚ ਵੀ ਕਿਵੇਂ ਸਕਦੇ ਹਨ।