ਮਜਨੂੰ ਕਾ ਟਿੱਲਾ ਗੁਰਦੁਆਰਾ ਮੈਨੇਜਮੈਂਟ ਖ਼ਿਲਾਫ਼ ਹੋਈ ਕਾਰਵਾਈ ਤਾਂ ਸਿਰਸਾ ਤੇ ਮਾਨ ਹੋਏ ਮਿਹਣੋ-ਮਿਹਣੀ

TeamGlobalPunjab
2 Min Read

ਚੰਡੀਗੜ੍ਹ : ਦੇਸ਼ ਅੰਦਰ ਕੋਰੋਨਾ ਵਾਇਰਸ ਕਾਰਨ ਲਾਕ ਡਾਊਨ ਕੀਤਾ ਗਿਆ ਹੈ ਅਤੇ ਇਸ ਦੌਰਾਨ ਉਲੰਘਣਾ ਕਰਨ ਵਾਲਿਆਂ ਵਿਰੁੱਧ ਪ੍ਰਸਾਸ਼ਨ ਸਖ਼ਤ ਕਾਰਵਾਈ ਕਰ ਰਿਹਾ ਹੈ। ਇਸ ਦੇ ਚਲਦਿਆਂ ਲਾਕਡਾਊਨ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਮਜਨੂੰ ਕਾ ਟਿੱਲਾ ਗੁਰਦੁਆਰਾ ਪ੍ਰਬੰਧਕਾਂ ਖ਼ਿਲਾਫ਼ ਦਿੱਲੀ ਪੁਲਿਸ ਨੇ ਬੀਤੀ ਕੱਲ੍ਹ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੇ ਗੰਭੀਰ ਦੋਸ਼ ਲਾਏ ਗਏ ਸਨ। ਇਸ ਨੂੰ ਲੈ ਕੇ ਆਪ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਸਖ਼ਤ ਪ੍ਰਤੀਕਿਰਿਆ ਦਿਤੀ ਹੈ। ਭਗਵੰਤ ਮਾਨ ਨੇ ਸਿਰਸਾ ਦੇ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਹੈ।

https://www.facebook.com/BhagwantMann1/videos/595170844414502/?t=8

ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਪੁਲਿਸ ਪ੍ਰਸਾਸ਼ਨ ਅਰਵਿੰਦ ਕੇਜਰੀਵਾਲ ਦੇ ਕਹਿਣੇ ਚ ਨਹੀਂ ਇਹ ਸਿੱਧਾ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਧੀਨ ਹੈ। ਉਨ੍ਹਾਂ ਸਿਰਸਾ ਨੂੰ ਕਿਹਾ ਕਿ ਜੇ ਦਿੱਲੀ ਪੁਲਿਸ ਅਰਵਿੰਦ ਕੇਜਰੀਵਾਲ ਦੇ ਅਧੀਨ ਹੁੰਦੀ ਤਾਂ ਕਿੰਨੇ ਹੀ ਭ੍ਰਿਸ਼ਟ ਲੋਕ ਵਿਰੁੱਧ ਹੁਣ ਤਕ ਕਾਰਵਾਈ ਹੋ ਚੁਕੀ ਹੁੰਦੀ । ਮਾਨ ਨੇ ਕਿਹਾ ਕਿ ਇਸ ਲਈ ਜੇਕਰ ਸਿਰਸਾ ਨੇ ਕਹਿਣਾ ਹੈ ਤਾਂ ਮੋਦੀ ਸਰਕਾਰ ਨੂੰ ਕਹੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮਾਂ ਧਰਮ ਦੇ ਅਧਾਰ ਤੇ ਰਾਜਨੀਤੀ ਕਰਨ ਦਾ ਨਹੀਂ ਬਲਕਿ ਇਹ ਸਮਾਂ ਇਕ ਜੁਟ ਹੋ ਕੇ ਬਿਮਾਰੀ ਨਾਲ ਲੜਨ ਦਾ ਹੈ।

ਦੱਸ ਦੇਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਸ ਬਾਰੇ ਦਿੱਲੀ ਤੇ ਪੰਜਾਬ ਦੇ ਮੁੱਖ ਮੰਤਰੀਆਂ ਨੂੰ ਪੂਰੀ ਜਾਣਕਾਰੀ ਦਿੱਤੀ ਗਈ ਸੀ ਤੇ ਉੱਥੇ ਰੁਕੇ ਲੋਕਾਂ ਨੂੰ ਬਾਹਰ ਕੱਢਣ ਲਈ ਕਿਹਾ ਗਿਆ ਸੀ। ਉਨ੍ਹਾਂ ਦੇ ਠਹਿਰਣ ਦੀ ਵਿਵਸਥਾ ਕਰਨੀ ਸਰਕਾਰ ਦੀ ਜ਼ਿੰਮੇਵਾਰੀ ਸੀ।ਲਗਭਗ 15 ਦਿਨ ਪਹਿਲਾਂ ਦਿੱਲੀ ਕਮੇਟੀ ਨੇ ਉਨ੍ਹਾਂ ਨੂੰ ਕੁਆਰੰਟਾਈਨ ਲਈ ਮਜਨੂੰ ਕਾ ਟਿੱਲਾ ‘ਚ ਲੰਗਰ ਹਾਲ ‘ਚ ਥਾਂ ਦਿੱਤੀ ਸੀ। ਉਨ੍ਹਾਂ ਕਿਹਾ ਕਿ ਗੁਰਦੁਆਰੇ ‘ਚ ਇਹ ਲੋਕ ਪੂਰੀ ਤਰ੍ਹਾਂ ਸੁਰੱਖਿਅਤ ਸਨ ਪਰ ਦਿੱਲੀ ਸਰਕਾਰ ਨੇ ਉਨ੍ਹਾਂ ਨੂੰ ਸਕੂਲ ‘ਚ ਸ਼ਿਫਟ ਕਰ ਦਿੱਤਾ ਜਿੱਥੇ ਗੰਦਗੀ ਸੀ। ਹੁਣ ਇਨ੍ਹਾਂ ਲੋਕਾਂ ਨੇ ਦਿੱਲੀ ਕਮੇਟੀ ਦੇ ਖ਼ਿਲਾਫ਼ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਇਨ੍ਹਾਂ ਫਸੇ ਹੋਏ ਲੋਕਾਂ ਨੂੰ ਲੰਗਰ ਦਿੰਦੀ ਰਹੇਗੀ।

Share this Article
Leave a comment