ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ’ਤੇ ਭਗਵੰਤ ਮਾਨ ਅਤੇ ਕੈਪਟਨ ਨੇ PM ਮੋਦੀ ਦਾ ਕੀਤਾ ਧੰਨਵਾਦ

Rajneet Kaur
2 Min Read

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ‘ਮਨ ਕੀ ਬਾਤ’ ਵਿਚ ਪੰਜਾਬੀਆਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। PM ਮੋਦੀ ਨੇ ਐਲਾਨ ਕਰਦਿਆਂ ਕਿਹਾ ਕਿ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦੇ ਕੀਤੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬੀਆਂ ਦੀ ਇਹ ਮੰਗ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਸੀ ਜੋ ਹੁਣ ਪੂਰੀ ਹੋ ਗਈ ਹੈ।

ਮਾਨ ਨੇ ਪੰਜਾਬੀ ਵਿੱਚ ਟਵੀਟ ਕਰਦਿਆਂ ਕਿਹਾ ਕਿ ਆਖਰਕਾਰ ਸਾਡੀਆਂ ਕੋਸ਼ਿਸ਼ਾਂ ਰੰਗ ਲਿਆਈਆਂ ਹਨ। ਦੂਜੇ ਪਾਸੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਵੀ ਇਸ ਐਲਾਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਪਹਿਲਾਂ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਭਗਤ ਸਿੰਘ ਦੇ ਨਾਂ ’ਤੇ ਰੱਖਣ ਲਈ ਸਹਿਮਤ ਹੋ ਗਈਆਂ ਸਨ। ਇਹ ਫੈਸਲਾ ਪਿਛਲੇ ਮਹੀਨੇ ਭਗਵੰਤ ਮਾਨ ਅਤੇ ਦੁਸ਼ਯੰਤ ਚੌਟਾਲਾ ਦਰਮਿਆਨ ਮੀਟਿੰਗ ਤੋਂ ਬਾਅਦ ਲਿਆ ਗਿਆ ਸੀ।

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਂ ‘ਤੇ ਰੱਖਣ ਦੀ ਸਾਡੀ ਮੰਗ ਨੂੰ ਸਵੀਕਾਰ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਧੰਨਵਾਦੀ ਹਾਂ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment