ਸੰਗਰੂਰ : ਕੋਰੋਨਾ ਵਾਇਰਸ ਦੌਰਾਨ ਸਿਆਸਤਦਾਨ ਜਿਥੇ ਲੋਕਾਂ ਦੀ ਆਰਥਿਕ ਮਦਦ ਕਰ ਰਹੇ ਹਨ ਉਥੇ ਹੀ ਹੁਣ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਆਗੂ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਇਕ ਨਵੀਂ ਪਹਿਲ ਕੀਤੀ ਹੈ । ਉਨ੍ਹਾਂ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਨੂੰ ਦੇਖਦਿਆਂ ਅੱਜ ਸੋਸ਼ਲ ਮੀਡੀਆ ਰਾਹੀਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਕੋਰੋਨਾ ਵਾਇਰਸ ਸਬੰਧੀ ਕੋਈ ਪ੍ਰੇਸ਼ਾਨੀ ਹੋਵੇ ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ ।
https://www.facebook.com/162159877162316/posts/3162333960478211/
ਮਾਨ ਨੇ ਇਸ ਮੌਕੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਜੇਕਰ ਕਿਸੇ ਨੇ ਕੋਈ ਸੁਝਾਅ ਵੀ ਦੇਣਾ ਹੋਵੇ ਤਾਂ ਉਹ ਇਸ ਨੰਬਰ ਤੇ ਦੇ ਸਕਦਾ ਹੈ । ਉਨ੍ਹਾਂ ਕਿਹਾ ਕਿ ਤੁਹਾਡੀ ਇਕ ਕਾਲ ਰਾਹੀਂ ਹਰ ਸੰਭਵ ਮਦਦ ਕੀਤੀ ਜਾਵੇਗੀ ।
ਦਸ ਦੇਈਏ ਕਿ ਭਗਵੰਤ ਮਾਨ ਕੋਰੋਨਾ ਵਾਇਰਸ ਦੌਰਾਨ ਲਗਾਤਾਰ ਲੋਕਾਂ ਨਾਲ ਜੁੜੇ ਹੋਏ ਹਨ । ਬੀਤੇ ਦਿਨੀਂ ਉਨ੍ਹਾਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਕੀਤੀ । ਇਸ ਨੂੰ ਉਨ੍ਹਾਂ ਆਪਣੇ ਫੇਸਬੁਕ ਪੇਜ ਤੇ ਲਾਈਵ ਕੀਤਾ । ਮਾਨ ਨੇ ਬੀਤੀ ਕਲ੍ਹ ਮੁਲਾਜਮਾਂ ਦੀਆਂ ਤਨਖਾਹਾਂ ਚ ਕਟੌਤੀ ਕਰਨ ਦਾ ਵਿਰੋਧ ਕਰਦਿਆਂ ਕਿਹਾ ਕਿ ਇਸ ਦੀ ਬਜਾਏ ਉਨ੍ਹਾਂ ਸਿਆਸਤਦਾਨਾਂ ਦੀਆਂ ਪੈਨਸ਼ਨਾਂ ਕਟਣੀਆ ਚਾਹੀਦੀਆਂ ਹਨ ਜੋ ਇਕ ਤੋਂ ਵਧੇਰੇ ਲੈ ਰਹੇ ਹਨ ।