ਕਿਸਾਨਾਂ ਦੇ ਹੱਕ ‘ਚ ਆਏ ਭਗਵੰਤ ਮਾਨ! ਪਰਾਲੀ ਸਾੜਨ ਬਾਰੇ ਕਹੀ ਵੱਡੀ ਗੱਲ

TeamGlobalPunjab
1 Min Read

ਚੰਡੀਗੜ੍ਹ : ਸਿਆਸਤਦਾਨਾਂ ਵਿਚਕਾਰ ਬਿਆਨੀ ਤਕਰਾਰਾਂ ਚਲਦੀਆਂ ਹੀ ਰਹਿੰਦੀਆਂ ਹਨ। ਪਰ ਜੇਕਰ ਗੱਲ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਕੀਤੀ ਜਾਵੇ ਤਾਂ ਉਹ ਆਪਣੇ ਵਿਰੋਧੀਆਂ ਨੂੰ ਖੂਬ ਖਰੀਆਂ ਖਰੀਆਂ ਸੁਣਾਉਂਦੇ ਦਿਖਾਈ ਦਿੰਦੇ ਆਮ ਦੇਖੇ ਜਾ ਸਕਦੇ ਹਨ। ਜੀ ਹਾਂ ਇਸੇ ਸਿਲਸਿਲੇ ‘ਚ ਅੱਜ ਫਿਰ ਇੱਕ ਵਾਰ ਮਾਨ ਨੇ ਸੱਤਾਧਾਰੀ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਲੰਬੇ ਹੱਥੀਂ ਲਿਆ। ਭਗਵੰਤ ਮਾਨ ਨੇ ਕਾਂਗਰਸ ਪਾਰਟੀ ਦੇ ਆਗੂਆਂ ਵੱਲੋਂ ਅੱਜ ਕੀਤੇ ਗਏ ਪ੍ਰਦਰਸ਼ਨ ਬਾਰੇ ਬੋਲਦਿਆਂ ਕਿਹਾ ਕਿ ਅੱਜ ਹਾਲਾਤ ਇਹ ਬਣ ਗਏ ਹਨ ਕਿ ਇੱਕ ਪਾਸੇ ਬੇਰੁਜ਼ਗਾਰ ਅਧਿਆਪਕ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੀ ਹੈ ਤੇ ਦੂਜੇ ਪਾਸੇ ਸਰਕਾਰ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਕਰ ਰਹੀ ਹੈ।

ਭਗਵੰਤ ਮਾਨ ਨੇ ਬੋਲਦਿਆਂ ਪਰਾਲੀ ਸਾੜਨ ‘ਤੇ ਕਿਸਾਨਾਂ ਉੱਪਰ ਹੋ ਰਹੇ ਹਮਲਿਆਂ ਨੂੰ ਵੀ ਲੰਬੇ ਹੱਥੀਂ ਲਿਆ। ਮਾਨ ਨੇ ਕਿਹਾ ਕਿ ਪਰਚੇ ਦਰਜ ਕਰਨ ਦੀ ਬਜਾਏ ਇਸ ਦਾ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਾਂ ਫਿਰ ਅਜਿਹਾ ਕਨੂੰਨ ਬਣਾਉਣਾ ਚਾਹੀਦਾ ਹੈ ਕਿ ਝੋਨੀ ਬਿਜਾਈ ਹੀ ਪੰਜਾਬ ਵਿੱਚ ਬੰਦ ਕੀਤੀ ਜਾਵੇ।

Share this Article
Leave a comment