ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

TeamGlobalPunjab
1 Min Read

ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਿਕ ਜਿੱਤ ਦਰਜ ਕਰਨ ਤੋਂ ਬਾਅਦ ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਐਤਵਾਰ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਨਵੇਂ ਚੁਣੇ ਗਏ ਸੀਐਮ ਭਗਵੰਤ ਮਾਨ  ਰੋਡ ਸ਼ੋਅ ਤੋਂ ਪਹਿਲਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਹਨ।

ਜਿੱਤ ਦੀ ਖੁਸ਼ੀ ਵਿੱਚ ਅੱਜ ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਵਿਖੇ ਧੰਨਵਾਦ ਮਾਰਚ ਕੱਢਿਆ  ਜਾਵੇਗੀ। ਰੋਡ ਸ਼ੋਅ ਲਈ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ  ਦੇ ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਹਨ। ਏਅਰਪੋਰਟ ਪਹੁੰਚਣ ‘ਤੇ ਕੇਜਰੀਵਾਲ ਦਾ ਭਗਵੰਤ ਮਾਨ, ਰਾਘਵ ਚੱਢਾ, ਮੇਅਰ ਕਰਮਜੀਤ ਸਿੰਘ ਰਿੰਟੂ, ਸੁਨਾਮ ਦੇ ਨਵੇਂ ਚੁਣੇ ਵਿਧਾਇਕ ਅਮਨ ਅਰੋੜਾ ਵੱਲੋਂ ਸਵਾਗਤ ਕੀਤਾ ਗਿਆ ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment