ਪਟਿਆਲਾ ਪਹੁੰਚੇ ਭਗਵੰਤ ਮਾਨ ਤੇ CM ਕੇਜਰੀਵਾਲ ਨੇ ਲੋਕਾਂ ਨੂੰ ਕੀਤਾ ਸੰਬੋਧਨ, ਕਿਹਾ- ਭ੍ਰਿਸ਼ਟਾਚਾਰੀ ਖ਼ਿਲਾਫ਼ ਹੋਵੇਗੀ ਕਾਰਵਾਈ

Rajneet Kaur
2 Min Read

ਪਟਿਆਲਾ : ਆਮ ਆਦਮੀ ਪਾਰਟੀ ਦੇ ਕਨਵੀਨਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਟਿਆਲਾ ਪਹੁੰਚੇ। ਜਿਥੇ ਉਨ੍ਹਾਂ ਨੇ ਮਾਤਾ ਕੌਸ਼ੱਲਿਆ ਹਸਪਤਾਲ ‘ਚ  ਵਿਸ਼ੇਸ਼ ਯੂਨਿਟ ਦਾ ਉਦਘਾਟਨ ਕੀਤਾ।  ਜਿਸ ਤੋਂ ਬਾਅਦ ਰੈਲੀ ਨੂੰ ਸੰਬੋਧਨ ਕਰਦਿਆਂ CM ਮਾਨ  ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਤੋਂ ਪੰਜਾਬ ਵਿੱਚ ਸਿਹਤ ਕ੍ਰਾਂਤੀ ਸ਼ੁਰੂ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੁੱਖ  ਮਕਸਦ ਹੱਸਦਾ ਖੇਡਦਾ ਤੇ ਰੰਗਲਾ ਪੰਜਾਬ ਦੇਖਣਾ ਹੈ। CM ਮਾਨ  ਨੇ  ਕਿਹਾ ਕਿ 3 ਹਜ਼ਾਰ ਬੱਸਾਂ ਸਰਕਾਰ ਸਪਾਂਸਰ ਕਰੇਗੀ ਤੇ ਪਿੰਡ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਨੂੰ ਤਰਜੀਹ ਦਿੱਤੀ ਜਵੇਗੀ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਰਜ਼ਾ ਲੈਂਦੀ ਨਹੀਂ ਸਗੋਂ ਪਹਿਲਾਂ ਵਾਲਿਆਂ ਵੱਲੋਂ ਚੜ੍ਹਾਏ ਕਰਜ਼ੇ ਉਤਾਰੇ ਜਾ ਰਹੇ ਹਨ। 50 ਹਜ਼ਾਰ ਕਰੋੜ ਦਾ ਹਿਸਾਬ ਵੀ ਗਵਰਨਰ ਨੂੰ ਦਿੱਤਾ ਜਵੇਗਾ।

ਉਨ੍ਹਾਂ ਕਿਹਾ ਕਿ   ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਡੇਢ ਸਾਲ ‘ਚ ਬਿਜਲੀ ਮੁਫ਼ਤ ਕੀਤੀ, 88 ਪ੍ਰਤੀਸ਼ਤ ਲੋਕਾਂ ਨੂੰ ਬਿਜਲੀ ਦਾ ਬਿਲ ਜ਼ੀਰੋ ਆਉਂਦਾ ਹੈ। ਕਿਸਾਨਾਂ ਨੂੰ 12 ਘੰਟੇ ਤਕ ਨਿਰਵਿਘਨ ਬਿਜਲੀ ਦਿੱਤੀ।ਮਾਨ ਨੇ ਕਿਹਾ ਕਿ ਹੁਣ ਤਕ 37 ਹਜ਼ਾਰ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ।

ਇਸ ਮੌਕੇ CM ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਪੰਜਾਬ ਲਈ ਮਹਤਵਪੂਰਨ ਦਿਨ ਹੈ।  ਗਾਂਧੀ ਜੰਯਤੀ ਮੌਕੇ ਸੂਬੇ ‘ਚ ਸਿਹਤ ਕ੍ਰਾਂਤੀ ਦੀ ਸ਼ੁਰੂਆਤ ਹੋ ਰਹੀ ਹੈ। ਚੰਗੇ ਤੇ ਮੁਫ਼ਤ ਇਲਾਜ ਦੀ ਗਾਰੰਟੀ ਪੂਰੀ ਕੀਤੀ ਜਾ ਰਹੀ ਹੈ। ਲੋਕਾਂ ਨੂੰ ਨਿੱਜੀ ਹਸਪਤਾਲਾਂ ਵੱਲ ਜਾਣ ਦੀ ਲੋੜ ਨਹੀਂ ਹੋਵੇਗੀ। 559 ਕਰੋੜ ਦੀ ਲਾਗਤ ਨਾਲ ਪੰਜਾਬ ਦੇ 40 ਸਰਕਾਰੀ ਹਸਪਤਾਲਾਂ ‘ਚ ਆਈਸੀਯੂ ਤੋਂ ਲੈ ਕੇ ਏਸੀ ਤਕ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ ਤੇ ਸਾਰਾ ਇਲਾਜ ਵੀ ਮੁਫ਼ਤ ਹੋਵੇਗਾ। ਉਨ੍ਹਾਂ ਕਿਹਾ ਕਿ  ਦਿੱਲੀ ‘ਚ ਸਰਕਾਰੀ ਹਸਪਤਾਲਾਂ ਵਿਚ ਅਮੀਰ ਲੋਕ ਵੀ ਇਲਾਜ ਕਰਵਾਉਣ ਆਉਂਦੇ ਹਨ, ਇਹੀ ਹੁਣ ਪੰਜਾਬ ‘ਚ ਹੋਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment