ਚੰਡੀਗੜ੍ਹ: ਪੰਜਾਬ ਵਿੱਚ ਆਪ ਦੀ ਸਰਕਾਰ ਆਉਣ ਤੋਂ ਬਾਅਦ ਲਗਾਤਾਰ ਕਈ ਫੈਸਲਿਆਂ ਦਾ ਦੌਰ ਜਾਰੀ ਹੈ। ਹੁਣ ਪੰਜਾਬ ਸਰਕਾਰ ਨੇ ਵਿਧਾਇਕਾਂ ਦੀ ਪੈਨਸ਼ਨ ‘ਤੇ ਅਹਿਮ ਫੈਸਲਾ ਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਦੇਸ਼ ਦਿੱਤੇ ਹਨ ਕਿ ਹੁਣ ਸੂਬੇ ਦੇ ਵਿਧਾਇਕਾਂ ਨੂੰ ਸਿਰਫ ਇੱਕ ਹੀ ਪੈਨਸ਼ਨ ਮਿਲੇਗੀ। ਇਸ ਤੋਂ ਬਾਅਦ ਵਿਧਾਇਕਾਂ ਨੂੰ ਦਿੱਤੀ ਜਾਣ ਵਾਲੀ ਪੈਨਸ਼ਨ ਦੇ ਫਾਰਮੂਲੇ ਵਿੱਚ ਬਦਲਾਅ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਸਾਬਕਾ ਵਿਧਾਇਕਾਂ ਨੂੰ ਜੋ ਪਰਿਵਾਰਕ ਭੱਤੇ ਮਿਲਦੇ ਹਨ, ਉਨ੍ਹਾਂ ਵਿੱਚ ਵੀ ਕਟੌਤੀ ਕੀਤੀ ਜਾਵੇਗੀ। ਕਿਸੇ ਵੀ ਪਾਰਟੀ ਦਾ ਉਮੀਦਵਾਰ ਚਾਹੇ ਚਾਰ ਵਾਰ ਵਿਧਾਇਕ ਰਹਿ ਚੁੱਕਿਆ ਹੋਵੇ ਉਸ ਨੂੰ ਇੱਕ ਪੈਨਸ਼ਨ ਹੀ ਦਿੱਤੀ ਜਾਵੇਗੀ।
Today, we have taken another big decision. The pension formula for Punjab’s MLAs will be changed. MLAs will now be eligible for only one pension.
Thousands of crores of rupees which were being spent on MLA pensions will now be used to benefit the people of Punjab. pic.twitter.com/AdeAmAnR7E
— Bhagwant Mann (@BhagwantMann) March 25, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.