ਡਿਊਟੀ ਨਿਭਾਉਂਦਿਆਂ ਸ਼ਹੀਦ ਹੋਏ ਪੁਲਿਸ ਮੁਲਾਜ਼ਮ ਨੂੰ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ

Global Team
1 Min Read

ਚੰਡੀਗੜ੍ਹ: ਫਗਵਾੜਾ ’ਚ ਦੇਰ ਰਾਤ ਗੈਂਗਸਟਰਾਂ ਵਲੋਂ ਪੁਲਿਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੂੰ ਇਕ ਕਰੋੜ ਰੁਪਏ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਐਚ.ਡੀ.ਐਫ਼.ਸੀ. ਬੈਂਕ ਵਲੋਂ 1 ਕਰੋੜ ਰੁਪਏ ਦਾ ਬੀਮਾ ਭੁਗਤਾਨ ਦਿੱਤਾ ਜਾਏਗਾ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਨੇ ਡਿਊਟੀ ਦੌਰਾਨ ਕੁਰਬਾਨੀ ਦਿੱਤੀ ਹੈ ,ਅਸੀਂ ਆਪਣੇ ਸ਼ਹੀਦਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ।

Share This Article
Leave a Comment