ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਦਿੱਲੀ ਦੀ ਤਰਜ ‘ਤੇ ਪੰਜਾਬ ‘ਚ ਵੀ ਰਾਸ਼ਨ ਦੀ ਘਰ-ਘਰ ਡਿਲੀਵਰੀ ਕਰਨ ਦਾ ਐਲਾਨ ਕੀਤਾ ਹੈ, ਹੁਣ ਸੂਬੇ ਵਿੱਚ ਡਿਪੂਆਂ ਰਾਹੀਂ ਮਿਲਣ ਵਾਲੇ ਰਾਸ਼ਨ ਨੂੰ ਘਰ-ਘਰ ਪਹੁੰਚਾਇਆ ਜਾਵੇਗਾ।
ਭਗਵੰਤ ਮਾਨ ਨੇ ਵੀਡੀਓ ਜਾਰੀ ਕਰਦਿਆਂ ਕਿਹਾ ਕਿ ਦੁਨੀਆ ਡਿਜੀਟਲ ਹੋ ਚੁੱਕੀ ਹੈ ਅਤੇ ਫੇਰ ਵੀ ਸਾਡੇ ਦੇਸ਼ ਵਿੱਚ ਅਜ਼ਾਦੀ ਦੇ 75 ਵਰ੍ਹੇ ਬੀਤ ਜਾਣ ਦੇ ਬਾਵਜੂਦ ਗਰੀਬ ਅਤੇ ਆਮ ਲੋਕਾਂ ਨੂੰ ਆਪਣੇ ਹਿੱਸੇ ਦਾ ਰਾਸ਼ਨ ਲੈਣ ਲਈ ਰਾਸ਼ਨ ਡਿਪੂਆਂ ’ਤੇ ਲੰਬੀਆਂ ਕਤਾਰਾਂ ਵਿੱਚ ਖੜ੍ਹਨਾ ਪੈਂਦਾ ਹੈ। ਰਾਸ਼ਣ ਲੈਣ ਲਈ ਨਿੱਤ ਕਮਾ ਕੇ ਖਾਉਣ ਵਾਲਿਆਂ ਨੂੰ ਦਿਹਾੜੀ ਤੱਕ ਛੱਡਣੀ ਪੈਂਦੀ ਹੈ।
ਉਨ੍ਹਾਂ ਕਿਹਾ, ‘ਆਪ ਸਰਕਾਰ ਨੇ ਘਰ ਤੱਕ ਰਾਸ਼ਨ ਪਹੁੰਚਾਉਣ ਲਈ ਡੋਰ ਟੂ ਡੋਰ ਡਿਲੀਵਰੀ ਆਫ ਰਾਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਹੈ। ਮਾਨ ਨੇ ਦੱਸਿਆ ਕਿ ਇਸ ਸਕੀਮ ਤਹਿਤ ਅਧਿਕਾਰੀ ਤੁਹਾਨੂੰ ਫੋਨ ਕਰਕੇ ਤੁਹਾਡੇ ਘਰ ਤੱਕ ਰਾਸ਼ਨ ਪਹੁੰਚਾਉਣਗੇ।’
ਆਜ਼ਾਦੀ ਦੇ 75 ਸਾਲ ਬਾਅਦ ਵੀ ਸਾਡੇ ਲੋਕ ਕਤਾਰਾਂ ਵਿੱਚ ਖੜ੍ਹੇ ਹਨ। ਅੱਜ ਅਸੀਂ ਇਸ ਸਿਸਟਮ ਨੂੰ ਬਦਲਣ ਜਾ ਰਹੇ ਹਾਂ।
- Advertisement -
ਹੁਣ ਸਾਡੀਆਂ ਬਜ਼ੁਰਗ ਮਾਵਾਂ ਨੂੰ ਰਾਸ਼ਨ ਲਈ ਘੰਟਿਆਂਬੱਧੀ ਲਾਈਨ ਵਿੱਚ ਨਹੀਂ ਲੱਗਣਾ ਪਵੇਗਾ। ਕਿਸੇ ਨੂੰ ਵੀ ਆਪਣੀ ਦਿਹਾੜੀ ਨਹੀਂ ਛੱਡਣੀ ਪਵੇਗੀ।
ਅੱਜ ਮੈਂ ਫ਼ੈਸਲਾ ਲਿਆ ਹੈ ਕਿ ਤੁਹਾਡੀ ਸਰਕਾਰ ਤੁਹਾਡੇ ਘਰ ਰਾਸ਼ਨ ਪਹੁੰਚਾਏਗੀ। pic.twitter.com/EahzDt1d7o
— Bhagwant Mann (@BhagwantMann) March 28, 2022
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.