ਮੋਹਾਲੀ : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਪਾਰਟੀ ਨੇ ਪੰਜਾਬ ਦਾ ਮੁੱਖ ਮੰਤਰੀ ਦੇ ਅਹੁਦੇ ਦੀ ਉਮੀਦਵਾਰ ਵੱਜੋਂ ਐਲਾਨ ਕਰ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਅੱਜ ਦਾ ਦਿਨ ਇਤਿਹਾਸਕ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 21 ਲੱਖ ਤੋਂ ਵੱਧ ਲੋਕਾਂ ਦਾ ਫੀਡਬੈਕ ਮਿਲਿਆ ਹੈ। ਜਿਸ ਵਿੱਚ 93 ਫੀਸਦੀ ਲੋਕਾਂ ਨੇ ਭਗਵੰਤ ਮਾਨ ਨੂੰ ਪੰਜਾਬ ਦੇ ਮੁਖ ਮੰਤਰੀ ਵੱਜੋਂ ਪਸੰਦ ਕੀਤਾ ਹੈ।
ਇਸ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ‘ਤੇ ਭਗਵੰਤ ਮਾਨ ਭਾਵੁਕ ਹੋ ਗਏ।
ਭਗਵੰਤ ਮਾਨ 2011 ਵਿਚ ਪੀਪਲਜ਼ ਪਾਰਟੀ ਆਫ ਪੰਜਾਬ ਵਿਚ ਸ਼ਾਮਲ ਹੋਏ ਸਨ ਅਤੇ 2014 ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਸਨ ਤੇ ਪਹਿਲੀ ਵਾਰ ਸੰਗਰੂਰ ਤੋਂ ਲੋਕ ਸਭਾ ਦੇ ਮੈਂਬਰ ਬਣੇ ਸਨ। ਮਾਨ 2017 ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਬਣੇ ਸਨ। ਇਸ ਤੋਂ ਬਾਅਦ ਸਾਲ 2019 ‘ਚ ਦੂਜੀ ਵਾਰ ਸੰਗਰੂਰ ਤੋਂ ਲੋਕ ਸਭਾ ਦੇ ਮੈਂਬਰ ਚੁਣੇ ਗਏ ਸਨ।
पंजाब दी आन, बान, शान
बनेंगे पंजाब के अगले मुख्यमंत्री @BhagwantMann ❤️#AAPdaCM pic.twitter.com/8ncgLZghcP
— AAP (@AamAadmiParty) January 18, 2022
ਪੰਜਾਬੀਆਂ ਨੇ ਚੁਣਿਆ ਆਮ ਆਦਮੀ ਪਾਰਟੀ ਦਾ CM ਚਿਹਰਾ! https://t.co/xe3h4zo4qp
— AAP Punjab (@AAPPunjab) January 18, 2022
AAP’s CM Candidate & Punjab’s Next CM is….. @BhagwantMann 🎉🥳#AAPdaCM pic.twitter.com/LWS28OSOwz
— AAP (@AamAadmiParty) January 18, 2022