ਧਰਨਾ ਲਾ ਕੇ ਬੈਠੇ ਹਰਪਾਲ ਚੀਮਾ ਦੀ ਹਮਾਇਤ ਕਰਨ ਪਹੁੰਚੇ ਭਗਵੰਤ ਮਾਨ

TeamGlobalPunjab
1 Min Read

ਚੰਡੀਗੜ੍ਹ : ਵਿਰੋਧੀ ਧਿਰ ਲੀਡਰ ਹਰਪਾਲ ਚੀਮਾ ਸਮੇਤ ਆਮ ਆਦਮੀ ਪਾਰਟੀ ਦੇ ਕਈ ਵਿਧਾਇਕਾਂ ਨੂੰ ਵਿਧਾਨ ਸਭਾ ਅੰਦਰ ਜਾਣ ਦੀ ਇਜਾਜ਼ਤ ਨਹੀਂ ਮਿਲੀ। ਜਿਸ ਤੋਂ ਬਾਅਦ ਹਰਪਾਲ ਚੀਮਾ, ਸਰਬਜੀਤ ਕੌਰ ਮਾਣੂਕੇ ਅਤੇ ਮੀਤ ਹੇਅਰ ਵੱਲੋਂ ਪੰਜਾਬ ਭਵਨ ਦੇ ਬਾਹਰ ਹੀ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਨ੍ਹਾਂ ਵਿਧਾਇਕਾਂ ਦੀ ਹਮਾਇਤ ਦੇ ਲਈ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਵੀ ਪਹੁੰਚੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਮੁੱਦੇ ਅਤੇ ਵਿਰੋਧੀਆਂ ਦੇ ਸਵਾਲਾਂ ਤੋਂ ਬਚਣ ਦੀ ਕੋਸ਼ਿਸ਼ ਕਰ ਰਹੀ ਹੈ ਇਸ ਲਈ ਸਾਡੇ ਵਿਧਾਇਕਾਂ ਨੂੰ ਵਿਧਾਨ ਸਭਾ ਅੰਦਰ ਜਾਣ ਨਹੀਂ ਦਿੱਤਾ ਗਿਆ।

ਹਰਪਾਲ ਚੀਮਾ ਦਾ ਗਨਮੈਨ ਇਕਾਂਤਵਾਸ ਹੈ ਇਸ ਲਈ ਹਰਪਾਲ ਚੀਮਾ ਨੂੰ ਵਿਧਾਨ ਸਭਾ ਚ ਜਾਣ ਦੀ ਆਗਿਆ ਨਹੀਂ ਦਿੱਤੀ ਕਿ ਹਰਪਾਲ ਚੀਮਾ ਆਪਣੇ ਗਨਮੈਨ ਦੇ ਸੰਪਰਕ ਵਿੱਚ ਆਏ ਹਨ।

ਹਰਪਾਲ ਚੀਮਾ ਨੇ ਕਿਹਾ ਕਿ ਅਸੀਂ ਵਿਧਾਨ ਸਭਾ ਵਿੱਚ ਪੰਜਾਬ ਸਰਕਾਰ ਦੀਆਂ ਕਮੀਆਂ ਸਾਰਿਆਂ ਸਾਹਮਣੇ ਰੱਖਿਆ ਸੀ ਇਸ ਲਈ ਵਿਰੋਧੀਆਂ ਤੋਂ ਡਰਦੇ ਹੋਏ ਸਰਕਾਰ ਨੇ ਜਾਣਬੁੱਝ ਕੇ ਸਾਨੂੰ ਵਿਧਾਨ ਸਭਾ ਚ ਜਾਣ ਨਹੀਂ ਦਿੱਤਾ।

Share this Article
Leave a comment