ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਦੇ ਪਿੰਡ ਖਾਈ ਖੇਮੇ ‘ਚ ਇੱਕ ਵਿਆਹ ਸਮਾਗਮ ‘ਚ ਜਦੋਂ ਲੜਕੀ ਦਾ ਵਿਦਾਈ ਹੋਣ ਜਾ ਰਹੀ ਸੀ ਤਾਂ ਕਿਸੇ ਨੇ ਗੋਲ਼ੀ ਚਲਾ ਦਿੱਤੀ, ਜੋ ਲਾੜੀ ਦੇ ਮੱਥੇ ਨੂੰ ਚੀਰਦੀ ਹੋ ਨਿੱਕਲ ਗਈ। ਲਾੜੀ ਨੂੰ ਜ਼ਖ਼ਮੀ ਹਾਲਤ ਵਿੱਚ ਫ਼ਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਇਸ ਘਟਨਾ ’ਤੇ ਦੁੱਖ ਜਤਾਇਆ ਹੈ। ਉਨ੍ਹਾਂ ਲਿਖਿਆ, “ਅੱਜ ਫਿਰੋਜ਼ਪੁਰ ਤੋਂ ਇੱਕ ਨਵੀਂ ਵਿਆਹੀ ਕੁੜੀ ਨੂੰ ਗੋਲੀ ਲੱਗਣ ਨਾਲ ਜ਼ਖ਼ਮੀ ਹੋਣ ਦੀ ਘਟਨਾ ਸਾਹਮਣੇ ਆਈ ਹੈ… ਸੁਣ ਕੇ ਬਹੁਤ ਦੁੱਖ ਲੱਗਿਆ ਕਿ ਪੰਜਾਬੀ ਕਿਹੜੇ ਰਾਹੇ ਤੁਰ ਪਏ ਨੇ… ਪੰਜਾਬੀਓ ਖੁਸ਼ੀ ਕਿਸੇ ਹੋਰ ਤਰੀਕੇ ਨਾਲ ਵੀ ਮਨਾਈ ਜਾ ਸਕਦੀ ਹੈ… ਵੈਸੇ ਵੀ ਹਥਿਆਰਾਂ ਦੀ ਵਿਆਹ ਸ਼ਾਦੀਆਂ ਦੇ ਮੌਕੇ ਚਲਾਉਣ ਦੀ ਮਨਾਹੀ ਹੈ, ਪਰ ਇਸਦੇ ਬਾਵਜੂਦ ਅਸੀਂ ਅਨੇਕਾਂ ਘਟਨਾਵਾਂ ਨੂੰ ਨਜ਼ਰਅੰਦਾਜ਼ ਕਰਕੇ ਆਪਣਿਆਂ ਦਾ ਹੀ ਲਹੂ ਵਹਾਅ ਰਹੇ ਹਾਂ…ਸੋਚੋ ਤੇ ਵਿਚਾਰ ਕਰੋ ਕਿ ਜਿਸ ਘਰ ਦੇ ਵਿਹੜੇ ‘ਚ ਜਿੱਥੇ ਸ਼ਗਨਾਂ ਦੇ ਗੀਤ ਚੱਲ ਰਹੇ ਸੀ ਉੱਥੇ ਪਲਾਂ ‘ਚ ਧਾਹਾਂ ਵੱਜਣ ਲੱਗ ਗਈਆਂ…ਅਰਦਾਸ ਕਰਦਾਂ ਹਾਂ ਕਿ ਕੁੜੀ ਦੀ ਜਾਨ ਬਚ ਜਾਵੇ..”
ਅੱਜ ਫਿਰੋਜ਼ਪੁਰ ਤੋਂ ਇੱਕ ਨਵੀਂ ਵਿਆਹੀ ਕੁੜੀ ਨੂੰ ਗੋਲੀ ਲੱਗਣ ਨਾਲ ਜ਼ਖ਼ਮੀ ਹੋਣ ਦੀ ਘਟਨਾ ਸਾਹਮਣੇ ਆਈ ਹੈ… ਸੁਣ ਕੇ ਬਹੁਤ ਦੁੱਖ ਲੱਗਿਆ ਕਿ ਪੰਜਾਬੀ ਕਿਹੜੇ ਰਾਹੇ ਤੁਰ ਪਏ ਨੇ… ਪੰਜਾਬੀਓ ਖੁਸ਼ੀ ਕਿਸੇ ਹੋਰ ਤਰੀਕੇ ਨਾਲ ਵੀ ਮਨਾਈ ਜਾ ਸਕਦੀ ਹੈ… ਵੈਸੇ ਵੀ ਹਥਿਆਰਾਂ ਦੀ ਵਿਆਹ ਸ਼ਾਦੀਆਂ ਦੇ ਮੌਕੇ ਚਲਾਉਣ ਦੀ ਮਨਾਹੀ ਹੈ, ਪਰ ਇਸਦੇ ਬਾਵਜੂਦ…
— Bhagwant Mann (@BhagwantMann) November 10, 2024
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।