ਯੂਕਰੇਨ ’ਚ ਫਸੇ ਪੰਜਾਬੀਆਂ ਦੀ ਮੱਦਦ ਲਈ ਭਗਵੰਤ ਮਾਨ ਨੇ ਵਧਾਇਆ ਹੱਥ, ਵਟਸਐਪ ਨੰਬਰ ਕੀਤਾ ਜਾਰੀ

TeamGlobalPunjab
3 Min Read

ਨਿਊਜ਼ ਡੈਸਕ- ਯੂਕ੍ਰੇਨ ਅਤੇ ਰੂਸ ਵਿਚਕਾਰ ਚੱਲ ਰਿਹਾ ਤਣਾਅ ਇਸ ਸਮੇਂ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਯੂਕ੍ਰੇਨ ਅਤੇ ਰੂਸ ਵਿਚਾਲੇ ਚੱਲ ਰਹੀ ਜੰਗ ਦੇ ਸੰਕਟ ‘ਚ ਫਸੇ ਪੰਜਾਬੀਆਂ ਦੀ ਮਦਦ ਲਈ ਹੁਣ ਆਮ ਆਦਮੀ ਪਾਰਟੀ ਨੇ ਵੀ ਹੱਥ ਵਧਾਇਆ ਹੈ। ਲੋਕ ਸਭਾ ਹਲਕਾ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਅਤੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਯੂਕ੍ਰੇਨ ਵਿੱਚ ਫਸੇ ਪੰਜਾਬੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਲਈ ਨੰਬਰ ਜਾਰੀ ਕੀਤਾ ਹੈ।

ਭਗਵੰਤ ਮਾਨ ਨੇ ਯੂਕਰੇਨ ਵਿੱਚ ਫਸੇ ਪੰਜਾਬੀਆਂ ਲਈ ਇੱਕ ਚੰਗੀ ਪਹਿਲ ਕੀਤੀ ਹੈ। ਉਸ ਨੇ ਵਟਸਐਪ ਨੰਬਰ 98778-47778 ਜਾਰੀ ਕੀਤਾ ਹੈ। ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਨ ਨੇ ਕਿਹਾ ਕਿ ਯੂਕਰੇਨ ਵਿੱਚ ਫਸੇ ਪੰਜਾਬੀਆਂ ਜਾਂ ਉਨ੍ਹਾਂ ਦੇ ਪਰਿਵਾਰ ਇਸ ਨੰਬਰ ‘ਤੇ ਸੰਪਰਕ ਕਰਨ। ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਉਨ੍ਹਾਂ ਵੱਲੋਂ ਪੂਰੀ ਮਦਦ ਕੀਤੀ ਜਾਵੇਗੀ।

                                                 

ਭਗਵੰਤ ਮਾਨ ਦੇ ਇਸ ਪੋਸਟ ਨੂੰ ਸੋਸ਼ਲ ਮੀਡੀਆ ’ਤੇ ਹਜ਼ਾਰਾਂ ਦੀ ਗਿਣਤੀ ਵਿੱਚ ਲੋਕਾਂ ਵੱਲੋਂ ਸ਼ੇਅਰ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ’ਤੇ ਲੋਕਾਂ ਵੱਲੋਂ ਇਹ ਵੀ ਕੁਮੈਂਟ ਕੀਤੇ ਜਾ ਰਹੇ ਹਨ ਕਿ ਭਗਵੰਤ ਮਾਨ ਵੱਲੋਂ ਜੋ ਇਹ ਕੰਮ ਕੀਤਾ ਗਿਆ ਹੈ, ਅਤਿ ਸ਼ਲਾਘਾਯੋਗ ਹੈ,

- Advertisement -

ਜ਼ਿਕਰਯੋਗ ਹੈ ਕਿ ਭਗਵੰਤ ਮਾਨ ਪਹਿਲਾਂ ਵੀ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਦੀ ਮਦਦ ਕਰਦੇ ਰਹੇ ਹਨ। ਇਸ ਤੋਂ ਪਹਿਲਾਂ ਮਾਨ ਨੇ ਕੇਂਦਰ ਸਰਕਾਰ ਨੂੰ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੀ ਅਪੀਲ ਕੀਤੀ ਸੀ। ਮਾਨ ਨੇ ਦੋਸ਼ ਲਾਇਆ ਸੀ ਕਿ ਸੰਕਟ ਮੌਕੇ ਹਵਾਈ ਟਿਕਟਾਂ ਦੇ ਰੇਟ ਵਧਾ ਦਿੱਤੇ ਗਏ ਹਨ। ਇਨ੍ਹਾਂ ਲੋਕਾਂ ਖਿਲਾਫ ਵੀ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਨੇ ਵਿਦਿਆਰਥੀਆਂ ਨੂੰ ਯੂਕਰੇਨ ਤੋਂ ਵਾਪਸ ਆਉਣ ਲਈ ਕਿਹਾ ਪਰ ਕੋਈ ਪ੍ਰਬੰਧ ਨਹੀਂ ਕੀਤਾ। ਉਨ੍ਹਾਂ ਨੇ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਨੂੰ ਉਚਿਤ ਮਦਦ ਨਾ ਮਿਲਣ ਨੂੰ ਵੀ ਮੰਦਭਾਗਾ ਕਰਾਰ ਦਿੱਤਾ।

ਕੋਟਕਪੂਰਾ ਤੋਂ ਆਮ ਆਦਮੀ ਪਾਰਟੀ ਵਿਧਾਇਕ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਹੈ ਕਿ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਨੂੰ ਮੁਫ਼ਤ ਅਤੇ ਸੁਰੱਖਿਅਤ ਘਰ ਵਾਪਸ ਲਿਆਉਣ ਲਈ ਭਾਰਤ ਸਰਕਾਰ ਉਚਿਤ ਕਦਮ ਚੁੱਕਣ ਚ ਅਸਫਲ ਹੋ ਰਹੀ ਹੈ। ਏਅਰ ਇੰਡੀਆ ਕੰਪਨੀ ਨੂੰ ਵੇਚਣ ਕਰਕੇ ਪ੍ਰਾਈਵੇਟ ਕੰਪਨੀਆਂ ਵੱਲੋਂ ਏਅਰ ਟਿਕਟਾਂ ਦੀਆਂ ਕੀਮਤਾਂ ਵਿੱਚ ਤਿੰਨ ਗੁਣਾ ਵਾਧਾ ਕਰਕੇ ਸੰਕਟ ਵਿੱਚ ਫਸੇ ਲੋਕਾਂ ਦੀ ਮੱਦਦ ਬਜਾਏ ਮਜਬੂਰੀ ਦਾ ਫਾਇਦਾ ਉਠਾਇਆ ਜਾ ਰਿਹਾ ਹੈ, ਅਕਾਲ ਪੁਰਖ ਅੱਗੇ ਵਿਸ਼ਵ ਸ਼ਾਂਤੀ ਦੀ ਅਰਦਾਸ ਕਰਦਾ ਹੋਇਆ ਕਾਮਨਾ ਕਰਦਾ ਹਾਂ ਕਿ ਪ੍ਰਮਾਤਮਾ ਅਜਿਹੇ ਲੋਭੀ ਲੋਕਾਂ ਅਤੇ ਉਹਨਾਂ ਦੇ ਸਰਪ੍ਰਸਤਾਂ ਨੂੰ ਸੁਮੱਤ ਬਖਸ਼ਣ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment