ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਸਿਰ ਚੜ੍ਹੇ ਕਰਜ਼ੇ ਵਿਚੋਂ ਰੂੰ ਦੇ ਭਾਰ ਜਿੰਨਾ ਵੀ ਕਰਜ਼ਾ ਚੁਕਾਉਣ ਵਿੱਚ ਨਾਕਾਮ ਰਹੇ ਹਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਇਸ ਕਰਜ਼ੇ ਨੂੰ ਉਤਾਰਨ ਦੀ ਬਜਾਏ ਪੰਜਾਬ ਨੂੰ ਹੋਰ ਕਰਜ਼ਈ ਬਣਾਉਣ ਦੀ ਪੂਰੀ ਜ਼ਿੰਮੇਵਾਰੀ ਨਿਭਾ ਰਹੇ ਹਨ। ਇਹ ਗੱਲ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਜਾਰੀ ਪ੍ਰੈਸ ਬਿਆਨ ਵਿੱਚ ਕਹੀ।
ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਸਿਰ ਕਰੀਬ 3 ਲੱਖ ਕਰੋੜ ਰੁਪਏ ਦਾ ਕਰਜ਼ਾ ਹੈ ਅਤੇ ਭਗਵੰਤ ਮਾਨ ਸਰਕਾਰ ਵੀ ਪਿਛਲੀਆਂ ਕਾਂਗਰਸ-ਅਕਾਲੀ ਸਰਕਾਰਾਂ ਵਾਂਗ ਬੇਲੋੜੇ ਖਰਚਿਆਂ ‘ਚ ਪੈਸਾ ਬਰਬਾਦ ਕਰਨ ‘ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੀਐਸਪੀਸੀਐਲ ਅਤੇ ਲੋਕਲ ਬਾਡੀਜ਼ ਵਿਭਾਗ ਦੇ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਦੋ ਕਿਸ਼ਤਾਂ ਵਿੱਚ ਅਦਾ ਕਰ ਰਹੀ ਹੈ। ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਸਮਾਜ ਦੇ ਸਾਰੇ ਵਰਗਾਂ ਨਾਲ ਵਾਅਦੇ ਕਰਨ ਵਾਲੇ ਅਤੇ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਦੀ ਗਰੰਟੀ ਦੇਣ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਹੁਣ ਖਾਸ ਅਤੇ ਵੀਆਈਪੀ ਕਲਚਰ ਦਾ ਆਨੰਦ ਮਾਣ ਰਹੇ ਹਨ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਸੂਬੇ ਦੀ ਆਮਦਨ ਵਧਾਉਣ ਲਈ ਅਜੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ, ਜਦੋਂ ਕਿ ਪਿਛਲੀਆਂ ਸਰਕਾਰਾਂ ਵਾਂਗ ‘ਆਪ’ ਸਰਕਾਰ ਪੰਜਾਬ ਦਾ ਕਰਜ਼ਾ ਵਧਾਉਣ ਦਾ ਕੰਮ ਬਹੁਤ ਵਧੀਆ ਢੰਗ ਨਾਲ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।