ਭਗਵੰਤ ਮਾਨ ਸਰਕਾਰ ਵੱਲੋਂ ਘੱਟ ਗਿਣਤੀ ਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨ-ਹਰਪਾਲ ਸਿੰਘ ਚੀਮਾ

Global Team
3 Min Read

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਪਿਰਥੀਪੁਰ ਵਿੱਚ ਬਹੁਜਨ ਆਗੂ ਬਾਬੂ ਕਾਂਸ਼ੀ ਰਾਮ ਜੀ ਦੇ 92ਵੇਂ ਜਨਮ ਦਿਵਸ ਮੌਕੇ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਘੱਟ ਗਿਣਤੀ ਅਤੇ ਸਮਾਜਿਕ ਤੌਰ ’ਤੇ ਪਿਛੜੇ ਵਰਗਾਂ ਦੇ ਹੱਕਾਂ ਅਤੇ ਭਲਾਈ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਉਹਨਾਂ ਐਲਾਨ ਕੀਤਾ ਕਿ ਪਿੰਡ ਪੰਚਾਇਤ ਵੱਲੋਂ ਰੱਖੀਆਂ ਸਾਰੀਆਂ ਮੰਗਾਂ ਨੂੰ ਮਨਜ਼ੂਰ ਕਰ ਲਿਆ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪਿੰਡ ਦੇ ਸਰਕਾਰੀ ਸਕੂਲ ਦੇ ਵਿਕਾਸ ਲਈ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਜਲਦੀ ਪੂਰਾ ਕੀਤਾ ਜਾਵੇਗਾ ਤੇ ਪਿੰਡ ਦੇ ਸਰਕਾਰੀ ਸਕੂਲ ਦਾ ਨਾਮ ਬਾਬੂ ਕਾਂਸ਼ੀ ਰਾਮ ਜੀ ਦੇ ਨਾਮ ’ਤੇ ਰੱਖਿਆ ਜਾਵੇਗਾ । ਮੰਤਰੀ ਚੀਮਾ ਨੇ ਬੀਜੇਪੀ ਦੀ ਮੋਗਾ ਰੈਲੀ ਤੇ ਬੋਲਦੇ ਹੋਏ ਕਿਹਾ ਕਿ ਇਹ ਫਲੋਪ ਰੈਲੀ ਸੀ ਅਤੇ ਹੋਰਾਂ ਰਾਜਾਂ ਤੋਂ ਬੰਦੇ ਇਕੱਠੇ ਕਰਕੇ ਇਸ ਰੈਲੀ ਵਿੱਚ ਬੁਲਾਏ ਗਏ ਸਨ। ਜੇਕਰ ਯੂਐਸਏ ਇੰਡੀਆ ਡੀਲ ਲਾਗੂ ਹੋ ਗਈ ਤਾਂ ਕਿਸਾਨ ਮਾਰਿਆ ਜਾਵੇਗਾ ਅਤੇ ਗੁਲਾਮ ਹੋ ਜਾਵੇਗਾ। ਭਾਰਤ ਦਾ 90% ਫਿਊਲ ਇਰਾਨ ਤੋਂ ਆਉਂਦਾ ਹੈ ਤੇ ਭਾਰਤ ਦੇ ਪ੍ਰਧਾਨ ਮੰਤਰੀ ਨੇ ਇੱਕ ਵਾਰ ਵੀ ਈਰਾਨ ਦੇ ਹੱਕ ਵਿੱਚ ਹਾਂ ਦਾ ਨਾਅਰਾ ਨਹੀਂ ਮਾਰਿਆ।

Share This Article
Leave a Comment